ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸੰਤ ਬਾਬਾ ਇਕਬਾਲ ਸਿੰਘ ਜੀ ਦੇ
ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੇ ਸ਼ਬਦ ਕੀਰਤਨ ਕਵਿਤਾਵਾਂ ਅਤੇ ਕਵੀਸ਼ਰੀਆਂ ਰਾਹੀਂ ਖੂਬ ਰੱਬੀ ਰੰਗ ਬੰਨਿਆ ਅਤੇ ਸੰਤਾਂ ਦੇ ਜੀਵਨ ਬਾਰੇ ਚਰਚਾ ਕੀਤੀ ਗਈ।ਅਕਾਲ ਅਕੈਡਮੀ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਸਿੱਧੂ ਵਲੋਂ ਬੱਚਿਆਂ ਲਈ ਗੁਰਮਤਿ ਸੈਮੀਨਾਰ ਕਰਵਾਇਆ ਗਿਆ।ਉਹਨਾਂ ਦੱਸਿਆ ਕਿ ਸੰਤਾਂ ਦਾ ਜੀਵਨ ਹਮੇਸ਼ਾਂ ਹੀ ਪਰਉਪਕਾਰੀ ਅਤੇ ਮਨੁੱਖਤਾ ਦੇ ਭਲੇ ਲਈ ਹੀ ਹੁੰਦਾ ਹੈ, ਸਾਨੂੰ ਉਹਨਾਂ ਦੀ ਜੀਵਨ ਸ਼ੈਲੀ ਤੋਂ ਸੇਧ ਲੈਂਦੇ ਹੋਏ ਆਪਣਾ ਜੀਵਨ ਸੁਚੱਜੇ ਢੰਗ ਨਾਲ ਬਤੀਤ ਕਰਨਾ ਚਾਹੀਦਾ ਹੈ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media