ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾਈ ਪੰਥਕ ਰਵਾਇਤ ਅਨੁਸਾਰ ਸੈਸ਼ਨ
2023-24 ਦੇ ਵਿਦਿਆਰਥੀਆਂ ਦੇ ਇਮਤਿਹਾਨਾਂ ’ਚ ਬੈਠਣ ਤੋਂ ਪਹਿਲਾਂ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ’ਚ ਗੁਰਮਤਿ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਨੇੇ ਰਸਭਿੰਨਾ ਕੀਰਤਨ ਸਰਵਣ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਡਾ. ਮਹਿਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਗੁਰਮਤਿ ਦੇ ਫ਼ਲਸਫ਼ੇ ਅਤੇ ਸਿੱਖ ਧਰਮ ’ਚ ਅਰਦਾਸ ਦੀ ਮਹਾਨਤਾ ’ਤੇ ਚਾਨਣਾ ਪਾਇਆ।ਉੇਨ੍ਹਾਂ ਜੀਵਨ ’ਚ ਉਚੇਰੀ ਸਿੱਖਿਆ ਅਤੇ ਚੰਗੀ ਸਿਹਤ ਦੀ ਪ੍ਰਾਪਤੀ ਲਈ ਸੱਚੇ-ਸੁੱਚੇ ਕਿਰਦਾਰ ’ਤੇ ਜੋਰ ਦਿੱਤਾ।ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸਮਾਗਮ ’ਚ ਵਿਦਿਆਰਥੀਆਂ ਦੀ ਸਫ਼ਲਤਾ ਲਈ ਅਕਾਲ ਪੁਰਖ ਦਾ ਓਟ ਆਸਰਾ ਲਿਆ ਗਿਆ ਹੈ।ਇਸ ਮੌਕੇ ਕਾਲਜ ਦੇ ਸਮੂਹ ਵਿਭਾਗਾਂ ਦੇ ਮੁਖੀ, ਅਧਿਆਪਕ ਅਤੇ ਵਿਦਿਆਰਥੀਆਂ ਨੇ ਹਾਜਰੀ ਭਰੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media