ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ
ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਉਨ੍ਹਾਂ ਦੇ ਸਟਾਫ਼ ਨੂੰ ਉਕਤ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਪ੍ਰਿੰ: ਸ੍ਰੀਮਤੀ ਨਾਗਪਾਲ ਦੀ ਅਗਵਾਈ ਹੇਠ ਸਕੂਲ ਸਿਖ਼ਰਾਂ ਨੂੰ ਛੂਹ ਰਿਹਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ 12ਵੀਂ ਜਮਾਤ ਸਾਇੰਸ ਗਰੁੱਪ ਦੀ ਅਜਨਪ੍ਰੀਤ ਕੌਰ ਨੇ 96% ਫੀਸਦੀ ਅੰਕਾਂ ਨਾਲ ਪਹਿਲਾ, ਸਿਮਰਨ ਕੌਰ ਨੇ 94% ਫੀਸਦੀ ਅੰਕਾਂ ਨਾਲ ਦੂਜਾ ਤੇ ਜਸ਼ਨਪ੍ਰੀਤ ਕੌਰ ਨੇ 92.8% ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ (ਹਿਊਮੈਨੀਟੀਜ਼) ਦੀ ਵਿਦਿਆਰਥਣ ਹਰਲੀਨ ਕੌਰ 94.4% ਅਮਨਜੋਤ ਕੌਰ ਨੇ 92.6% ਅੰਕਾਂ ਨਾਲ ਦੂਸਰਾ ਅਤੇ ਗਗਨਦੀਪ ਕੌਰ ਨੇ 92% ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਜਦੋਂਕਿ ਕਾਮਰਸ ਗਰੁੱਪ ਦੀ ਹਰਪ੍ਰੀਤ ਕੌਰ ਨੇ (94.8%) ਅੰਕਾਂ ਨਾਲ ਪਹਿਲਾ, ਅੰਜਨੀ ਨੇ 93.4% ਅੰਕਾਂ ਨਾਲ ਦੂਜਾ ਤੇ ਖੁਸ਼ਦੀਪ ਕੌਰ ਨੇ 93% ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media