ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਆਪਣੀ ਜੇਬ੍ਹ `ਚੋਂ ਕਰੋੜਾਂ ਹੀ ਰੁਪਏ ਸੇਵਾ ਕਾਰਜ਼ਾਂ `ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ `ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ` ਦਾ ਉਦਘਾਟਨ ਅੱਜ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਚੀਚਾ ਦੇ `ਗੁਰੂ ਨਾਨਕ ਸਿੱਖਿਆ ਤੇ ਸੇਵਾ ਕੇਂਦਰ` ਵਿਖੇ ਕੀਤਾ ਗਿਆ।ਸਮਾਗਮ `ਚ ਟਰੱਸਟੀ ਡਾ. ਸਤਨਾਮ ਸਿੰਘ ਨਿੱਜ਼ਰ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ।
ਸਰਹੱਦੀ ਖੇਤਰ `ਚ ਭਕਨਾ-ਚੀਚਾ ਰੋਡ `ਤੇ `ਲੰਗਰੁ ਚਲੈ ਗੁਰ ਸਬਦਿ ਸੰਸਥਾ` ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਸਿੱਖਿਆ ਤੇ ਸੇਵਾ ਕੇਂਦਰ ਵਿਖੇ ਖੋਲ੍ਹੀ ਗਈ ਇਸ ਲੈਬਾਰਟਰੀ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਐਸ.ਪੀ ਸਿੰਘ ਓਬਰਾਏ ਨੇ ਪੰਜਾਬ ਸਮੇਤ ਹੋਰਨਾਂ ਸੂਬਿਆਂ `ਚ ਸਰਬੱਤ ਦਾ ਭਲਾ ਟਰੱਸਟ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਡਾ. ਓਬਰਾਏ ਨੇ ਦੱਸਿਆ ਕਿ ਟਰੱਸਟ ਵਲੋਂ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ `ਚ 95 ਤੋਂ ਵੱਧ ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਅੰਦਰ ਹਰ ਸਾਲ ਲਗਭਗ 12 ਲੱਖ ਦੇ ਕਰੀਬ ਲੋਕ ਕੇਵਲ ਲਾਗਤ ਦਰਾਂ `ਤੇ ਆਪਣੇ ਟੈਸਟ ਕਰਵਾ ਰਹੇ ਹਨ।ਡਾ: ਓਬਰਾਏ ਨੇ ਇਸ ਕੇਂਦਰ ਵਿੱਚ ਜਲਦੀ ਹੀ ਕੰਪਿਊਟਰ ਸਿਖਲਾਈ ਕੇਂਦਰ ਤੇ ਸਿਲਾਈ ਕੇਂਦਰ ਖੋਲ੍ਹਣ ਦਾ ਵੀ ਐਲਾਨ ਕੀਤਾ।ਸੰਸਥਾ ਦੇ ਚੇਅਰਮੈਨ ਸਰਬਜੀਤ ਸਿੰਘ ਹੁਸ਼ਿਆਰਨਗਰ ਨੇ ਡਾ: ਓਬਰਾਏ ਤੇ ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਪ੍ਰਸੰਸਾ ਕੀਤੀ।
ਇਸ ਮੌਕੇ ਟਰੱਸਟ ਦੇ ਮੀਡੀਆ ਸਲਾਹਕਾਰ ਰਵਿੰਦਰ ਰੌਬਿਨ, ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਨਵਜੀਤ ਘਈ, ਜਗਦੇਵ ਸਿੰਘ ਛੀਨਾ, ਸੁਖਚੈਨ ਸਿੰਘ ਹੇਰ, ਸੁਖਦੀਪ ਸਿੰਘ ਚੀਚਾ, ਡਾ. ਗੁਰਬਲਜੀਤ ਸਿੰਘ, ਮੋਹਨਜੀਤ ਸਿੰਘ ਪਟਵਾਰੀ, ਡਾ. ਜਸਮਿੰਦਰਜੀਤ ਸਿੰਘ, ਐਡਵੋਕੇਟ ਰਣਜੀਤ ਸਿੰਘ, ਸਤਨਾਮ ਸਿੰਘ ਚੀਚਾ, ਸਰਪੰਚ ਸੁਖਦੇਵ ਸਿੰਘ, ਚਰਨਜੀਤ ਸਿੰਘ ਭਕਨਾ, ਲਖਵਿੰਦਰ ਸਿੰਘ, ਪ੍ਰੋ: ਭੁਪਿੰਦਰ ਸਿੰਘ ਭਕਨਾ, ਜਸਬੀਰ ਸਿੰਘ ਭਕਨਾ, ਬਲਜਿੰਦਰ ਸਿੰਘ ਬੱਲ, ਮਾਸਟਰ ਅਵਤਾਰ ਸਿੰਘ ਸੋਹਲ, ਸੁਖਦੀਪ ਸਿੰਘ ਚੀਚਾ ਤੇ ਸੰਸਥਾ ਦੇ ਪ੍ਰਚਾਰਕ ਵੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …