Monday, June 16, 2025
Breaking News

ਸ੍ਰੀ ਗੁਰੂ ਤੇਗ ਬਹਾਦਰ ਵੁਮੈਨ ਕਾਲਜ ਦੀ ਵਿਦਿਆਰਥਣ ਦਾ ਜ਼ਿਲ੍ਹੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਸੀ.ਏ ਸਮੈਸਟਰ-ਪਹਿਲਾ ਦੇ ਇਮਤਿਹਾਨਾਂ ਦੇ ਐਲਾਨੇ ਗਏ ਨਤੀਜੇ ’ਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥਣ ਨਵਜੀਤ ਕੌਰ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਨਵਜੀਤ ਕੌਰ ਨੇ 8.91 ਐਸ.ਜੀ.ਪੀ.ਏ ਪ੍ਰਾਪਤ ਕਰਕੇ ਜ਼ਿਲ੍ਹੇ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ।ਪ੍ਰਿੰ. ਨਾਨਕ ਸਿੰਘ ਨੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਸਮੇਂ-ਸਮੇਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਲਈ ਧੰਨਵਾਦ ਕੀਤਾ।ਉਨ੍ਹਾਂ ਨੇ ਕੰਪਿਊਟਰ ਵਿਭਾਗ ਅਤੇ ਵਿਸ਼ੇਸ਼ ਤੌਰ ’ਤੇ ਐਚ.ਓ.ਡੀ ਸ੍ਰੀਮਤੀ ਜਗਦੀਪ ਕੌਰ ਨੂੰ ਵਧਾਈ ਦਿੰਦਿਆਂ ਹੋਰਨਾਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਨਵਜੀਤ ਕੌਰ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …