Friday, May 17, 2024

ਸੰਵੇਦਨਸ਼ੀਲ ਬੂਥਾਂ ‘ਤੇ ਕਰਵਾਈਆਂ ਗਈਆਂ ਵੋਟਰ ਜਾਗਰੂਕਤਾ ਗਤੀਵਿਧੀਆਂ

ਅੰਮ੍ਰਿਤਸਰ, 2 ਮਈ *(ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਕੇੰਦਰੀ ਵਿਧਾਨ ਸਭਾ ਹਲਕੇ ਦੇ ਵਲਨਰੇਬਲ ਅਤੇ ਸੰਵੇਦਨਸ਼ੀਲ ਬੂਥਾਂ ‘ਚ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਬਰਿੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਵੋਟਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਨਾਂ ਕਿਸੇ ਭੈਅ, ਲਾਲਚ ਅਤੇ ਡਰ ਤੋਂ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੌ ਕਰਨੀ ਚਾਹੀਦੀ ਹੈ।ਉਹਨਾਂ ਮੀਟਿੰਗ ਵਿੱਚ ਹਾਜ਼ਰ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਸਾਰੇ ਵੋਟਰਾਂ ਨੂੰ ਆਪਣੇ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ ਅਤੇ ਈ ਵਿਜ਼ਿਲ ਐਪ ਡਾਊਨਲੋਡ ਕਰਨੀ ਚਾਹੀਦੀ ਹੈ।ਵੋਟਾਂ ਵਾਲੇ ਦਿਨ ਗਰਮੀ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੌਂ ਸਵੇਰੇ ਕਰਨ ਦੀ ਕੋਸ਼ਸ਼ ਕਰਨ।ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਜੁਗਰਾਜ ਸਿੰਘ ਪੰਨੂ, ਸੈਕਟਰ ਅਫ਼ਸਰ ਪਰਮਿੰਦਰ ਸਿੰਘ, ਬੀ.ਐਲ.ਓ ਸ੍ਰੀਮਤੀ ਸ਼ੁਭ ਲਤਾ, ਮਨਪ੍ਰੀਤ ਸਿੰਘ ਅਤੇ ਬੀ.ਐਲ.ਓ ਬਲਵਿੰਦਰ ਸਿੰਘ ਹਾਜ਼ਰ ਸਨ।

 

 

Check Also

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ …