ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਚੋਣ ਪ੍ਰਚਾਰ ਦੌਰਾਨ ਭਾਜਪਾ ਦੇ ਲੋਕ ਸਭਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਸ਼ਾਸਤਰੀ ਮਾਰਕੀਟ ਪਹੁੰਚ ਕੇ
ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਦੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਨਾਲ ਜਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਭਾਜਪਾ ਆਗੂ ਡਾ: ਰਾਮ ਚਾਵਲਾ ਤੇ ਹੋਰ ਵਰਕਰ ਤੇ ਸਮਰਥਕ ਮੌਜ਼ੂਦ ਸਨ।ਦੁਕਾਨਦਾਰਾਂ ਨੇ ਮੁੱਖ ਤੌਰ `ਤੇ ਸੀਵਰੇਜ ਅਤੇ ਟ੍ਰੈਫਿਕ ਸਬੰਧੀ ਸਮੱਸਿਆਵਾਂ ਦੱਸਿਆ।ਤਰਨਜੀਤ ਸਿੰਘ ਸੰਧੂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਸ਼ਹਿਰ ਦੇ ਵਿਕਾਸ ਲਈ ਪੂਰੀ ਗੰਭੀਰਤਾ ਨਾਲ ਸੋਚ ਰਹੇ ਹਨ ਅਤੇ ਹਰ ਸਮੱਸਿਆ ਦੇ ਹੱਲ ਲਈ ਯੋਜਨਾਵਾਂ ਵੀ ਬਣਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪੀੜ੍ਹੀ ਦਰ ਪੀੜ੍ਹੀ ਮੇਰੇ ਪਰਿਵਾਰ ਦੇ ਸਾਰੇ ਲੋਕਾਂ ਨੇ ਆਪਣਾ ਜੀਵਨ ਅੰਮ੍ਰਿਤਸਰ ਨੂੰ ਸਮਰਪਿਤ ਕੀਤਾ ਹੈ, ਹੁਣ ਜੇਕਰ ਮੌਕਾ ਮਿਲਿਆ ਤਾਂ ਉਹ ਇਸ ਸ਼ਹਿਰ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media