Friday, May 17, 2024

ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਹਿੱਤ ਵਿਸ਼ੇਸ਼ ਉਪਰਾਲੇ ਕਰਨ ਦੇ ਨਿਰਦੇਸ਼

ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਹਿੱਤ ਵਿਸ਼ੇਸ਼ ਗਤੀਵਿਧੀਆਂ ਉਲੀਕਣ ਦੇ ਨਿਰਦੇਸ਼ ਦਿੱਤੇ ਗਏ ਹਨ।ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜਿਆਂ ਸਨਮੁੱਖ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਵਿਖੇ ਅਸੈਂਬਲੀ ਦੌਰਾਨ ਸ਼ਬਦ ਉਚਾਰਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਸ੍ਰੀ ਗੁਰੁ ਅਰਜਨ ਦੇਵ ਜੀ ਦੀ ਜੀਵਨੀ ਬਾਰੇ ਧਾਰਮਿਕ ਵਿਭਾਗ ਮੁੱਖੀ ਮੈਡਮ ਸੁਖਜੀਤ ਕੌਰ ਨੇ ਚਾਨਣਾ ਪਾਉਂਦਿਆਂ ਨੈਤਿਕ ਗੁਣਾਂ ਦਾ ਧਾਰਨੀ ਬਨਣ ਦੀ ਪ੍ਰੇਰਨਾ ਕੀਤੀਇਸ ਸਮੇਂ ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ ਵੱਲੋਂ ਆਯੋਜਿਤ ਧਾਰਮਿਕ ਇਮਤਿਹਾਨ ਵਿਚੋਂ ਅਵਲ ਰਹਿਣ ਵਾਲੇ 46 ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਸਮੂਹ ਅਹੁਦੇਦਾਰਾਂ ਸਮੇਤ ਧਰਮ-ਪ੍ਰਚਾਰ ਕਮੇਟੀ ਨੇ ਹਾਜ਼ਰ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਗੁਰ ਮਰਿਆਦਾ ਅਤੇ ਸਿੱਖੀ ਜੀਵਨ-ਜਾਂਚ ਨਾਲ ਜੁੜਨ ਦੀ ਪ੍ਰੇਰਨਾ ਕੀਤੀ।

Check Also

ਅੰਜ਼ੂ ਸਿੰਗਲਾ ਦੀ ਤੀਸਰੀ ਬਰਸੀ ਮਨਾਈ, ਯਾਦ ਵਿੱਚ ਲਗਾਏ ਰੁੱਖ

ਭੀਖੀ, 16 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੀ ਸੰਸਥਾਪਕ ਅੰਜ਼ੂ ਸਿੰਗਲਾ …