ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਬੀਬੀ ਭਾਨੀ ਪਬਲਿਕ ਸੀਨੀ. ਸੈਕੰ. ਸਕੂਲ ਲੋਂਗੋਵਾਲ ਦੇ ਵਿਦਿਆਰਥੀਆਂ ਦਾ ਬਾਰਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ
100% ਰਿਹਾ। ਬਾਰਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਕਾਮਰਸ ਸਟਰੀਮ ਵਿੱਚੋਂ 80% ਅੰਕ ਪ੍ਰਾਪਤ ਕੀਤੇ ਬਾਕੀ ਵਿਦਿਆਰਥੀਆਂ ਨੇ ਇਸ ਸਟਰੀਮ ਵਿਚ 75% ਤੋ ਵੱਧ ਅੰਕ ਪ੍ਰਾਪਤ ਕੀਤੇ।ਆਰਟਸ ਸਟਰੀਮ ਦੇ ਵਿਦਿਆਰਥੀ ਹਰਮਨਦੀਪ ਸਿੰਘ ਨੇ 75% ਅੰਕ ਪ੍ਰਾਪਤ ਕੀਤੇ ਅਤੇ ਬਾਕੀ ਆਰਟਸ ਦੇ ਵਿਦਿਆਰਥੀਆਂ ਨੇ 71% ਤੱਕ ਅੰਕ ਪ੍ਰਾਪਤ ਕੀਤੇ।ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਸਕੂਲ ਪੱਧਰ ‘ਤੇ ਕਰਨਵੀਰ ਸਿੰਘ ਦੀ ਪਹਿਲਾ ਸਥਾਨ ਤੇ ਸੇਵਕ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਸਕੂਲ ਪ੍ਰਿੰਸੀਪਲ ਮੈਡਮ ਕਿਰਨਦੀਪ ਕੌਰ ਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media