Monday, September 21, 2026

ਖ਼ਾਲਸਾ ਕਾਲਜ ਵੂਮੈਨ ਵਿਖੇ ‘ਐਨ.ਈ.ਪੀ-2020’ ਵਿਸ਼ੇ ’ਤੇ ਲੈਕਚਰ ਕਰਵਾਇਆ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਆਈ.ਕਿਉ.ਏ.ਸੀ ਅਤੇ ਐਨ.ਈ.ਪੀ ਕਮੇਟੀ ਵੱਲੋਂ ‘ਐਨ.ਈ.ਪੀ -2020’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ‘ਚ ਕਰਵਾਏ ਗਏ ਇਸ ਲੈਕਚਰ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਫੈਕਲਟੀ ਐਜ਼ੂਕੇਸ਼ਨ ਡਾ. ਦੀਪਾ ਸਿਕੰਦ ਕੋਟਸ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਡਾ. ਸੁਰਿੰਦਰ ਕੌਰ ਨੇ ਡਾ. ਕੌਟਸ ਨੂੰ ਪੌਦਾ ਭੇਂਟ ਕਰਕੇ ਰਸਮੀ ਸਵਾਗਤ ਕੀਤਾ।ਡਾ. ਦੀਪਾ ਨੇ ਕਿਹਾ ਕਿ ਕ੍ਰੈਡਿਟ ਸਿਸਟਮ, ਮੇਜਰ ਮਾਈਨਰ, ਆਈ.ਡੀ, ਆਨਲਾਇਨ ਪੜ੍ਹਾਈ ਆਦਿ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ।ਉਨ੍ਹਾਂ ਨੇ ਪੀ.ਪੀ.ਟੀ ਰਾਹੀਂ ਆਸਾਨ ਖ਼ਾ ਕੇ ਨਾਲ ਆਪਣੇ ਵਿਚਾਰ ਦੀ ਪ੍ਰੋੜਤਾ ਕੀਤੀ।ਡਾ. ਕੌਟਸ ਨੇ ਐਨ.ਈ.ਪੀ ਸਬੰਧੀ ਪੁੱਛੇ ਗਏ ਸਵਾਲਾਂ ਦੇ ਬਾਖੂਬੀ ਜਵਾਬ ਦਿੱਤੇ।ਗਣਿਤ ਵਿਭਾਗ ਮੁਖੀ ਡਾ. ਮਨਬੀਰ ਕੌਰ ਨੇ ਡਾ. ਕੌਟਸ ਦਾ ਧੰਨਵਾਦ ਕੀਤਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …