ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਪਿੰਗਲਵਾੜਾ ਸੁਸਾਇਟੀ ਆਫ਼ ਉਨਟਾਰੀਉ (ਕੇਨੇਡਾ) ਅਤੇ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਅੰਮ੍ਰਿਤਸਰ ਦੇ ਸਾਂਝੇ ਸਹਿਯੋਗ ਨਾਲ ਚੱਲਦੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਕਲਾਂ ਦੇ ਬੋਰਡ ਪ੍ਰੀਖਿਆਵਾਂ ਦੇ ਅੱਠਵੀਂ ਅਤੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਨਵਾਂ ਇਤਿਹਾਸ ਰਚਿਆ ਹੈ।ਪਿੰਗਲਵਾੜਾ ਸੰਸਥਾ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਉਚੇਚੇ ਤੌਰ ‘ਤੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਇਸ ਜਿੱਤ ‘ਤੇ ਵਧਾਈ ਦਿੱਤੀ।ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਠਵੀਂ ਕਲਾਸ ਵਿੱਚ ਸਕੂਲ ਦੀਆਂ ਦੋ ਵਿਦਿਆਰਥਣਾਂ ਖੁਸ਼ਪ੍ਰੀਤ ਕੌਰ ਨੇ 98.3% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਅਤੇ ਮੈਰਿਟ ਸੂਚੀ ਵਿੱਚ 10ਵਾਂ ਅਤੇ ਪ੍ਰਭਦੀਪ ਕੌਰ ਨੇ 98.1% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਦੂਜਾ ਅਤੇ ਮੈਰਿਟ ਸੂਚੀ ਵਿੱਚ 11ਵਾਂ ਸਥਾਨ ਅਤੇ ਮਨਦੀਪ ਕੌਰ ਨੇ 97.5% ਅੰਕਾਂ ਨਾਲ ਸਕੂਲ ਵਿੱਚ ਤੀਜਾ ਸਥਾਨ ਹਾਸਿਲ ਕੀਤਾ ਹੈ।ਇਸ ਤਰ੍ਹਾਂ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਸਾਇੰਸ ਗਰੁੱਪ ਦੀ ਵਿਦਿਆਰਥਣ ਆਧਿਆ ਵਿਨਾਯਕ ਨੇ 96% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ, ਜਸ਼ਨਪ੍ਰੀਤ ਕੌਰ ਨੇ 95.6% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸੁਖਸਿਮਰਨ ਨੇ 94.8% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਸਕੂਲ ਪ੍ਰਿੰਸੀਪਲ ਨਰੇਸ਼ ਕਾਲੀਆ ਨੇ ਦੱਸਿਆ ਕਿ ਦੋਵਾਂ ਜਮਾਤਾਂ ਦਾ ਨਤੀਜਾ 100% ਰਿਹਾ ਹੈ।ਡਾ. ਇੰਦਰਜੀਤ ਕੌਰ ਨੇ ਕਿਹਾ ਕਿ ਆਨਰੇਰੀ ਸਿੱਖਿਆ ਸਲਾਹਕਾਰ ਗੁਰਨਾਇਬ ਸਿੰਘ ਦੀ ਅਗਵਾਈ ‘ਚ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਨਾਲ ਹੀ ਇਹ ਸਭ ਸੰਭਵ ਹੋ ਰਿਹਾ ਹੈ।ਉਨ੍ਹਾਂ ਵੱਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …