Monday, December 30, 2024

ਜਿਲ੍ਹੇ ਨੇ 12ਵੀਂ ਜਮਾਤ ਦੀ ਪਾਸ ਪ੍ਰਤੀਸ਼ਤਤਾ ਵਿੱਚ ਮਾਰੀ ਬਾਜ਼ੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਬਾਰਵੀਂ ਜ਼ਮਾਤ ਦੇ ਨਤੀਜਿਆਂ ਦੀ ਪਾਸ ਪ੍ਰਤੀਸ਼ਤਤਾ ਵਿੱਚ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਬਾਜ਼ੀ ਮਾਰੀ ਹੈ, ਜਿਸ ਲਈ ਅੰਮ੍ਰਿਤਸਰ ਦੇ ਅਧਿਆਪਕ ਪ੍ਰਸੰਸਾਂ ਦੇ ਹੱਕਦਾਰ ਹਨ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਜਿਲ੍ਹੇ ਵਿੱਚ ਕੁੱਲ 26933 ਵਿਦਿਆਰਥੀਆਂ ਨੇ ਬਾਰਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ।ਜਿਸ ਵਿਚੋਂ 26197 ਵਿਦਿਆਰਥੀ ਪਾਸ ਹੋਏ ਹਨ।ਇਨ੍ਹਾਂ ਦਾ ਪਾਸ ਪ੍ਰਤੀਸ਼ਤ 97.27 ਪ੍ਰਤੀਸ਼ਤ ਬਣਦੀ ਹੈ, ਜੋ ਕਿ ਪੰਜਾਬ ਵਿਚੋਂ ਸਭ ਤੋਂ ਜਿਆਦਾ ਹੈ।ਗੁਰਦਾਸਪੁਰ ਅਤੇ ਪਠਾਨਕੋਟ ਕ੍ਰਮਵਾਰ ਦੂਜੇ ਅਤੇ ਤੀਜੇ ਨੰਬਰ ‘ਤੇ ਰਹੇ ਹਨ।ਥੋਰੀ ਨੇ ਅੰਮ੍ਰਿਤਸਰ ਜਿਲ੍ਹੇ ਦੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਭ ਕੁੱਝ ਉਨ੍ਹਾਂ (ਅਧਿਆਪਕਾਂ) ਦੀ ਮਿਹਨਤ ਸਦਕਾ ਹੀ ਹੋਇਆ ਹੈ।
ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਦੇ 9 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਹਨ, ਜਿਨ੍ਹਾਂ ਵਿਚੋਂ 6 ਵਿਦਿਆਰਥੀ ਪ੍ਰਾਈਵੇਟ ਐਫੀਲੀਏਟਿਗ ਸਕੂਲਾਂ ਦੇ ਅਤੇ 3 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ।ਮਸੂਰੀ ਇੰਟਨੈਸ਼ਨਲ ਪਬਲਿਕ ਸਕੂਲ ਫਤਹਿਪੁਰ ਰਾਜਪੂਤਾਂ ਦੀ ਵਿਦਿਆਰਥਣ ਜਿਯਾ ਮਹਾਜਨ ਨੇ 491 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ 83ਵਾਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ 489 ਅੰਕ ਅਤੇ ਖਾਲਸਾ ਕਾਲਜ ਫਾਰ ਵੁਮੈਨ ਦੀ ਵਿਦਿਆਰਥਣ ਰਿੰਪਲ ਕੌਰ ਨੇ ਵੀ 489 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱੱਚ ਕ੍ਰਮਵਾਰ 172 ਤੇ 178ਵਾਂ ਸਥਾਨ ਹਾਸਲ ਕੀਤਾ ਹੈ।ਉਨਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸਵਾਤੀ ਨੇ 488 ਅੰਕ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੰਨਣਕੇ ਦੀ ਵਿਦਿਆਰਥਣ ਨੇ 488 ਅੰਕ ਅਤੇ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੰਨਣਕੇ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਵੀ 488 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱ ਕ੍ਰਮਵਾਰ 205, 211, 239ਵਾਂ ਸਥਾਨ ਹਾਸਲ ਕੀਤਾ ਹੈ।
ਉਨਾਂ ਦੱਸਿਆ ਕਿ ਇਸੇ ਤਰ੍ਹਾਂ ਸੀਨੀਅਰ ਸੈਕੰਡਰੀ ਰੈਸੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਅੰਮ੍ਰਿਤਸਰ ਦੀ ਵਿਦਿਆਰਥਣ ਜਸਵਿੰਦਰ ਕੌਰ ਨੇ 487 ਅੰਕ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੰਨਣਕੇ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 487 ਅੰਕ ਅਤੇ ਨਿਊ ਫਲਾਵਰ ਪਬਲਿਕ ਸੀਨੀਅਰ ਸਕੂਲ ਨਿਊ ਅੰਤਰਯਾਮੀ ਕਾਲੋਨੀ ਅੰਮ੍ਰਿਤਸਰ ਦੀ ਵਿਦਿਆਰਥਣ ਅਰਸ਼ਪ੍ਰੀਤ ਕੋਰ ਨੇ ਵੀ 487 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਕ੍ਰਮਵਾਰ 251, 284 ਅਤੇ 294ਵਾਂ ਸਥਾਨ ਹਾਸਲ ਕੀਤਾ ਹੈ।
ਰਾਜੇਸ਼ ਕੁਮਾਰ ਨੇ ਸਾਰੇ ਬੱਚਿਆਂ, ਉਨਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਹੈ।

Check Also

ਜੇਤੂ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਸ੍ਰੀ ਮਹਾਂ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕਿਆ

ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਜੇਤੂ ਕਾਂਗਰਸ ਦੇ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ …