Saturday, September 26, 2026

ਯੂਥ ਅਕਾਲੀ ਦਲ ਦੋਆਬਾ ਪ੍ਰਧਾਨ ਸਰਬਜੋਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

PPN0201201529
ਅੰਮ੍ਰਿਤਸਰ, 1 ਜਨਵਰੀ (- ਯੂਥ ਅਕਾਲੀ ਦਲ ਜੋਨ ਦੋਆਬਾ ਦੇ ਪ੍ਰਧਾਨ ਤੇ ਨੌਜਵਾਨ ਆਗੂ ਸ. ਸਰਬਜੋਤ ਸਿੰਘ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਓਟ ਆਸਰਾ ਲਿਆ। ਯੂਥ ਅਕਾਲੀ ਦਲ ਜੋਨ ਦੋਆਬਾ ਦੇ ਪ੍ਰਧਾਨ ਬਣਨ ਉਪਰੰਤ ਸ਼ੁਕਰਾਨੇ ਵਜੋਂ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਆਉਣ ਤੇ ਉਨ੍ਹਾਂ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਸ. ਇਕਬਾਲ ਸਿੰਘ ਸੰਧੂ, ਸੱਚਖੰਡ ਸ੍ਰੀ ਹਰਿਮੰਦਰ ਦੇ ਮੈਨੇਜਰ ਸਰਾਵਾਂ ਸ. ਗੁਰਿੰਦਰ ਸਿੰਘ ਮਥਰੇਵਾਲ ਤੇ ਸ. ਬਲਦੇਵ ਸਿੰਘ ਧੁੰਨ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਉਨ੍ਹਾਂ ਨਾਲ ਸ. ਨਰਿੰਦਰ ਸਿੰਘ ਰਾਣਾ ਸੁਪਰਵਾਈਜ਼ਰ ਸ਼ੋ੍ਰਮਣੀ ਕਮੇਟੀ, ਸ. ਮੰਗਲ ਸਿੰਘ ਸੰਧੂ, ਸ. ਉਪਦੇਸ਼ ਸਿੰਘ ਖਿਆਲਾ, ਸ. ਮੰਗਲ ਸਿੰਘ ਬੱਲ, ਸ. ਹਰਪਾਲ ਸਿੰਘ, ਸ. ਗੁਰਜੀਤ ਸਿੰਘ ਸੰਧੂ, ਸ. ਗੁਰਲਾਲ ਸਿੰਘ ਗਿੱਲ, ਸ. ਜਸਵਿੰਦਰ ਸਿੰਘ ਟੌਂਗ ਤੇ ਸ. ਬਲਵਿੰਦਰ ਸਿੰਘ ਸੁਲਤਾਨਵਿੰਡ ਆਦਿ ਮੌਜੂਦ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply