Monday, July 14, 2025
Breaking News

ਬੀਬੀਕੇ ਡੀਏਵੀ ਕਾਲਜ ਵੂਮੈਨ ਵਲੋਂ ਰੁੱਖ ਲਗਾਉਣ ਦੀ ਮੁਹਿੰੰਮ ਦਾ ਆਯੋਜਨ

ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ)- ਬੀਬੀਕੇ ਡੀਏਵੀ ਕਾਲਜ ਵੂਮੈਨ ਵਿਖੇ ਕਾਲਜ ਦੇ ਈਕੋ ਕਲੱਬ ਨੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਹਿੱਸੇ ਵਜੋਂ ਰੁੱਖ ਲਗਾਉਣ ਦੀ ਮੁਹਿੰੰਮ ਦਾ ਆਯੋਜਨ ਕੀਤਾ, ਜੋ ਕਿ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਅਧੀਨ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੁਆਰਾ ਫੰਡ ਕੀਤੇ ਗਏ ਹਨ।ਇਸ ਮੁਹਿੰੰਮ ਤਹਿਤ ਕਾਲਜ ਕੈਂਪਸ ਵਿੱਚ ਵੱਖ-ਵੱਖ ਕਿਸਮਾਂ ਦੇ 20 ਦੇਸੀ ਪੌਧੇ ਜਿਵੇਂ ਕਿੱਕਰ, ਸ਼ੀਸ਼ਮ, ਅੰਬ ਆਦਿ ਲਗਾਏ ਗਏ।ਇਸ ਤੋਂ ਇਲਾਵਾ ਕਾਲਜ ਦੇ ਪ੍ਰਿੰਸੀਪਲ, ਵਿਦਿਆਰਥੀਆਂ ਅਤੇ ਸਟਾਫ਼ ਨੇ ਪ੍ਰਦੂਸ਼ਣ ਰਹਿਤ ਵਾਤਾਵਰਨ ਬਣਾਉਣ ਲਈ ਆਪਣੀ ਵਚਨਬੱਧਤਾ ਦਾ ਪ੍ਰਣ ਲਿਆ।
ਪ੍ਰਿੰਸੀਪਲ ਡਾ. ਪੁਸ਼ਪਿੰੰਦਰ ਵਾਲੀਆ ਨੇ ਈਕੋ ਕਲੱਬ ਦੇ ਮੈਂਬਰਾਂ ਨੂੰ ਉਹਨਾਂ ਦੀ ਸਰਗਰਮ ਪਹਿਲਕਦਮੀ ਲਈ ਵਧਾਈ ਦਿੱਤੀ।ਉਨ੍ਹਾਂ ਨੇ ਇਸ ਉੱਦਮ ਦੀ ਸਫਲਤਾ ਨੂੰ ਯਕੀਨੀ ਬਨਾਉਣ ਅਤੇ ਇਸ ਨੇਕ ਕਾਰਜ `ਚ ਸਹਾਇਤਾ ਪ੍ਰਦਾਨ ਕਰਨ ਲਈ ਡੀਨ ਕਾਲਜ ਡਿਵੈਲਪਮੈਂਟ ਕੌਂਸਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦਾ ਧੰਨਵਾਦ ਕੀਤਾ।ਈਕੋ ਕਲੱਬ ਮੈਂਬਰ ਡਾ. ਰਸ਼ਮੀ ਕਾਲੀਆ, ਡਾ. ਸ਼ਵੇਤਾ ਮੋਹਨ, ਡਾ. ਨਿਧੀ ਅਗਰਵਾਲ, ਸ਼੍ਰੀਮਤੀ ਸੁਰਭੀ ਸੇਠੀ ਅਤੇ ਡਾ. ਸਾਹਿਲ ਗੁਪਤਾ ਵੀ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …