ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਸਥਿਤੀ ਦਿਨੋਂ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ।ਅੱਜ ਸੰਗਰੂਰ ਵਿਧਾਨ ਸਭਾ ਹਲਕੇ ਦੇ ਪਿੰਡ ਘਰਾਚੋ ਅਤੇ ਝਨੇੜੀ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਲੱਡੂਆਂ ਨਾਲ ਤੋਲਿਆ ਗਿਆ।ਲੋਕਾਂ ਨੇ ਖਹਿਰਾ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਪਿੰਡਾਂ ਵਿੱਚ ਲੋਕਾਂ ਦਾ ਪਿਆਰ ਮਿਲ ਰਿਹਾ ਹੈ, ਉਸ ਤੋਂ ਸਪੱਸ਼ਟ ਹੈ ਕਿ ਕਾਂਗਰਸ ਵੱਡੀ ਜਿੱਤ ਵੱਲ ਵਧ ਰਹੀ ਹੈ ਤੇ ਮੈਂ ਸੰਗਰੂਰ ਦੇ ਲੋਕਾਂ ਦੀ ਆਵਾਜ਼ ਪਾਰਲੀਮੈਂਟ ਵਿੱਚ ਪਹੁੰਚਾਵਾਂਗਾ।
ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਆਮ ਆਦਮੀ ਪਾਰਟੀ ਨੇ ਸੂਬੇ ਨੂੰ ਹੋਰ ਵੀ ਕਰਜ਼ਾਈ ਕਰ ਦਿੱਤਾ ਹੈ, ਜਿਸ ਕਾਰਨ ਲੋਕਾਂ ਦੇ ਸਿਰ `ਤੇ 70 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਗਿਆ ਹੈ।ਕੇਂਦਰ `ਚ ਕਾਂਗਰਸ ਦੀ ਸਰਕਾਰ ਆਉਣ `ਤੇ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ `ਤੇ ਹੱਲ ਕੀਤੇ ਜਾਣਗੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …