ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ
ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂਂ ਦੇ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਸ਼ਾਨਦਾਰ ਨਤੀਜਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਦੱਸਿਆ ਕਿ ਸਕੂਲ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਹੈ।ਉਨ੍ਹਾਂ ਕਿਹਾ ਕਿ 8ਵੀਂ ਜਮਾਤ ਦੀ ਵਿਦਿਆਰਥਣ ਆਸਥਾ ਨੇ 98.17% ਫੀਸਦੀ ਅੰਕਾਂ ਨਾਲ ਪਹਿਲਾ, ਹਰਨਾਮ ਕੌਰ ਨੇ 96.80% ਫੀਸਦੀ ਅੰਕਾਂ ਨਾਲ ਦੂਜਾ ਅਤੇ ਕੰਠਪ੍ਰੀਤ ਕੌਰ ਨੇ 96.60% ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਉਕਤ ਨਤੀਜ਼ਾ ਵਿਦਿਆਰਥਣਾਂ ਦੀ ਅਣਥੱਕ ਕੋਸ਼ਿਸ਼ਾਂ ਤੇ ਲਗਨ ਦਾ ਫ਼ਲ ਦੱਸਿਆ ਅਤੇ ਸਕੂਲ ਦੇ ਮਿਹਨਤੀ ਸਟਾਫ਼ ਨੂੰ ਵਧਾਈ ਦਿੱਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media