Thursday, April 16, 2026

ਮਜੀਠਾ ਵਿਧਾਨ ਸਭਾ ਹਲਕੇ ਦੇ ਸਕੂਲਾਂ ‘ਚ ਕਰਵਾਏ ਗਏ ਵੋਟਰ ਜਾਗਰੂਕਤਾ ਮੁਕਾਬਲੇ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਮਜੀਠਾ ਵਿਧਾਨ ਸਭਾ ਹਲਕੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਵਿੱੱਚ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ ਕਰਵਾਏ ਗਏ।ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਇਲੈਕਟ੍ਰੋਲ ਲਿਟਰੇਸੀ ਕਲੱਬਾਂ ਵਲੋਂ ਕਰਵਾਏ ਗਏ ਇਹਨਾਂ ਮੁਕਾਬਲਿਆਂ ਦਾ ਮੁੱਖ ਮਕਸਦ ਵਿਦਿਆਰਥੀਆਂ ਰਾਹੀਂ ਵੋਟ ਸੁਨੇਹਾ ਸਮਾਜ ਦੇ ਅਲੱਗ-ਅਲੱਗ ਵਰਗਾਂ ਤੱਕ ਪਹੁੰਚਾਉਣਾ ਹੈ।
ਮਜੀਠਾ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ -2 ਸ਼੍ਰੀਮਤੀ ਹਰਨੂਰ ਕੌਰ ਢਿੱਲੋਂ ਨੇ ਦੱਸਿਆ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਨੂੰ ਚੋਣ ਸਰਗਰਮੀਆਂ ਦਾ ਹਿੱਸਾ ਬਣਾ ਕੇ ਭਵਿੱਖ ਦੇ ਵੋਟਰਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ।ਆਪਣੇ ਸੰਦੇਸ਼ ਵਿੱਚ ਮਜੀਠਾ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਰੇਖਾ ਮਹਾਜਨ ਨੇ ਕਿਹਾ ਕਿ ਮਜੀਠਾ ਵਿਧਾਨ ਸਭਾ ਹਲਕੇ ਦੇ ਸਕੂਲਾਂ ਵਿੱਚ ਕਰਵਾਏ ਗਏ ਵੋਟਰ ਜਾਗਰੁਕਤਾ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦਾ ਭਰਪੂਰ ਜੋਸ਼ ਦੇਖਣ ਨੂੰ ਮਿਲਿਆ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …