ਅੰਮ੍ਰਿਤਸਰ 3 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਅਤੇ ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਭਾਜਪਾ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਕੋ-ਕਨਵੀਨਰ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਆਪਣਾ ਵਿਸ਼ੇਸ਼ ਸਲਾਹਕਾਰ ਅਤੇ ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ ਆਪਣਾ ਨਿੱਜੀ ਸਲਾਹਕਾਰ ਤੇ ਮੀਡੀਆ ਇੰਚਾਰਜ ਨਿਯੁੱਕਤ ਕੀਤਾ ਹੈ।
ਦੱਸਣਯੋਗ ਹੈ ਕਿ ਗੁਰਪ੍ਰਤਾਪ ਸਿੰਘ ਟਿੱਕਾ ਅਜ਼ਾਦੀ ਘੁਲਾਟੀਏ ਭਾਈ ਬਾਬਾ ਮਹਾਰਾਜ ਸਿੰਘ ਜੀ ਦੇ ਪੰਜਵੀਂ ਪੀੜੀ ਦੇ ਵਾਰਿਸ ਹਨ।ਉਹ ਅਕਾਲੀ ਦਲ ਅਤੇ ਯੂਥ ਅਕਾਲੀ ਦਲ ’ਚ ਲੰਮਾ ਸਮਾਂ ਜਿਲ੍ਹਾ ਪ੍ਰਧਾਨ, ਕੌਂਸਲਰ ਅਤੇ ਪੰਜਾਬ ਐਗਰੋ ਇੰਡਸਟਰੀ ਦੇ ਉਪ ਚੇਅਰਮੈਨ ਵੀ ਰਹੇ ਹਨ।2017 ’ਚ ਉਨ੍ਹਾਂ ਵਿਧਾਨ ਸਭਾ ਦੀ ਚੋਣ ਵੀ ਲੜੀ।ਪ੍ਰੋ. ਸਰਚਾਂਦ ਸਿੰਘ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਦੇ ਮੀਡੀਆ ਬੁਲਾਰੇ ਰਹੇ ਹਨ।ਉਹ ਅਕਾਲੀ ਦਲ ਵਿੱਚ ਵੀ ਲੰਮਾ ਸਮਾਂ ਕੰਮ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ ਹਨ।ਗੁਰਪ੍ਰਤਾਪ ਸਿੰਘ ਟਿੱਕਾ ਅਤੇ ਪ੍ਰੋ. ਸਰਚਾਂਦ ਸਿੰਘ ਨੇ ਨਵੀਂ ਨਿਯੁੱਕਤੀ ਲਈ ਤਰਨਜੀਤ ਸਿੰਘ ਸੰਧੂ ਸਮੁੰਦਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਿਲੀ ਜਿੰਮੇਵਾਰੀ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …