ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਅੰਮ੍ਰਿਤਸਰ ਨੂੰ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਦਿੱਤਾ ਗਿਆ।ਇਹ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੂੰ ਸੌਂਪਿਆ।ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਲੋੜਵੰਦਾਂ ਦੀ ਮੱਦਦ ਲਈ ਸ਼ਲਾਘਾਯੋਗ ਕਾਰਜ਼ ਕਰ ਰਹੀ ਹੈ।ਇਹਨਾਂ ਕਾਰਜਾਂ ਵਿੱਚ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।
ਇਸ ਮੌਕੇ ਜਗਮੋਹਨ ਸਿੰਘ ਦੂਆ, ਜੋਗਿੰਦਰ ਸਿੰਘ ਟੰਡਨ, ਗੁਰਬਖ਼ਸ਼ ਸਿੰਘ ਬੱਗਾ, ਜਸਬੀਰ ਸਿੰਘ ਸੇਠੀ, ਡੀ.ਪੀ ਸਿੰਘ ਅਤੇ ਚਰਨ ਸਿੰਘ ਆਦਿ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …