ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਸਮਾਜ ਵਿੱਚ ਕੁੱਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੀਆਂ ਨਿਵੇਕਲੀਆਂ ਕੋਸ਼ਿਸ਼ਾਂ ਸਦਕਾ ਹੋਰਨਾਂ ਦੇ ਮਨਾਂ ਵਿੱਚ ਆਪਣੀ ਅਲੱਗ ਜਗਾ੍ਹ ਬਣਾਉਣ ਵਿੱਚ ਕਾਮਯਾਬ ਹੁੰਦੇ ਹਨ।ਉਹ ਲੋਕ ਆਪਣੇ ਰੋਜ਼ਮਰ੍ਹਾ ਦੇ ਕੰਮਾਂ ਦੇ ਨਾਲ-ਨਾਲ ਸਮਾਜ ਪ੍ਰਤੀ ਵੀ ਆਪਣੀ ਜਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਕਾਰਜ਼ਾਂ ਵਿੱਚ ਨਿਰੰਤਰ ਆਪਣਾ ਯੋਗਦਾਨ ਪਾਉਂਦੇ ਰਹਿੰਦੇ ਹਨ।ਇਸ ਗੱਲ ਦਾ ਪ੍ਰਗਟਾਵਾ ਸਵੀਪ ਗਤੀਵਿਧੀਆਂ ਦੇ ਮੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਨੇ ਸਾਈਕਲਿਸਟ ਮਨਮੋਹਨ ਸਿੰਘ ਦੀ ਸਾਈਕਲ ਯਾਤਰਾ ਨੂੰ ਅਗਲੇ ਪੜ੍ਹਾਅ ਵੱਲ ਤੋਰਨ ਮੌਕੇ ਕੀਤਾ।ਉਹਨਾਂ ਦੱਸਿਆ ਕਿ ਅਗਾਮੀ ਲੋਕਸਭਾ ਚੋਣਾਂ ਲਈ ਪੰਜਾਬ ਰਾਜ ਵਿੱਚ 1 ਜੂਨ ਨੂੰ ਵੋਟਾਂ ਪਾਈਆਂ ਜਾਣੀਆਂ ਹਨ।ਇਹਨਾਂ ਵੋਟਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਲਿਸਟ ਮਨਮੋਹਨ ਸਿੰਘ ਵਲੋਂ ਆਪਣੀ ਵੋਟਰ ਜਾਗਰੂਕਤਾ ਮੁਹਿੰਮ 30 ਅਪ੍ਰੈਲ ਨੂੰ ਸੰਗਰੂਰ ਜਿਲ੍ਹੇ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਚਾਰ ਦਿਨਾਂ ਵਿੱਚ ਲੱਗਭਗ 400 ਕਿਲੋਮੀਟਰ ਦਾ ਰਸਤਾ ਤਹਿ ਕਰਕੇ ਉਹ ਗੁਰੂ-ਨਗਰੀ ਪਹੁੰਚੇ ਹਨ।ਉਹਨਾਂ ਕਿਹਾ ਕਿ ਉਹਨਾਂ ਅਗਾਮੀ ਲੋਕਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।ਕੋਈ ਵੀ ਯੋਗ ਨਾਗਰਿਕ ਜਿਸ ਦੀ ਉਮਰ 18 ਸਾਲ ਤੋਂ ਉਪਰ ਹੈ, ਉਹ 4 ਮਈ ਤੱਕ ਆਪਣੀ ਵੋਟ ਬਣਵਾ ਸਕਦਾ ਹੈ।ਉਹਨਾਂ ਕਿਹਾ ਕਿ ਇਹ ਵੋਟ ਆਨਲਾਈਨ ਵੋਟਰ ਸਰਵਿਸ ਪੋਰਟਲ ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਵੀ ਅਪਲਾਈ ਕੀਤੀ ਜਾ ਸਕਦੀ ਹੈ।ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ 70 ਪ੍ਰਤੀਸ਼ਤ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਈਕਲਿਸਟ ਮਨਮੋਹਨ ਸਿੰਘ ਨੇ ਦੱਸਿਆ ਕਿ ਉਹ ਇਸ ਵੇਲੇ ਪੂਰੇ ਪੰਜਾਬ ਦੀ ਫ਼ੇਰੀ ‘ਤੇ ਹਨ ਅਤੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵੋਟ ਪਾਉਣ ਦੀ ਅਲਖ਼ ਜਗਾ ਰਹੇ ਹਨ।ਉਹ ਇਸ ਤੋਂ ਪਹਿਲਾਂ ਸ਼੍ਰੀਨਗਰ ਤੋਂ ਕੰਨਿਆਕੁਮਾਰੀ ਅਤੇ ਸੁਨਾਮ ਤੋਂ ਲੇਹ ਦੀ ਸਾਈਕਲ ਯਾਤਰਾ ਕਰ ਚੁੱਕੇ ਹਨ।ਉਹਨਾਂ ਅੱਜ ਹੈਰੀਟੇਜ ਸਟਰੀਟ, ਜ਼ਲਿਆਂਵਾਲਾ ਬਾਗ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਕੋਟ ਬਾਬਾ ਦੀਪ ਸਿੰਘ ਵਿਖੇ ਜਾ ਕੇ ਲੋਕਾਂ ਨੂੰ ਵੋਟਾਂ ਲਈ ਜਾਗਰੂਕ ਕੀਤਾ।ਇਸ ਤੋਂ ਪਹਿਲਾਂ ਉਹਨਾਂ ਦਾ ਵੀਰਵਾਰ ਸ਼ਾਮ ਅੰਮ੍ਰਿਤਸਰ ਪਹੁੰਚਣ ‘ਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਸੀ।
ਇਸ ਮੌਕੇ ਜ਼ਿਲ੍ਹਾ ਚੋਣ ਤਹਿਸੀਲਦਾਰ ਇੰਦਰਜੀਤ ਸਿੰਘ, ਸੌਰਵ ਖੋਸਲਾ, ਪੰਕਜ ਕੁਮਾਰ, ਮੁਨੀਸ਼ ਕੁਮਾਰ ਅਤੇ ਆਸ਼ੂ ਧਵਨ ਵੀ ਹਾਜ਼ਰ ਸਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …