ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ ਜਿਲ੍ਹਾ ਅੰਮ੍ਰਿਤਸਰ ਵਲੋਂ ਸਰਪ੍ਰਸਤ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਪ੍ਰਧਾਨ
ਅਸ਼ੋਕ ਕੁਮਾਰ ਸ਼ਰਮਾ, ਜਨਰਲ ਸਕੱਤਰ ਪਲਵਿੰਦਰ ਸਿੰਘ ਧੰਮੂ, ਨਿਰਮਲ ਸਿੰਘ ਚੰਡੇ, ਤਸਬੀਰ ਸਿੰਘ ਰੰਧਾਵਾ, ਕੰਵਰ ਮੁਕੇਸ਼ ਦੀ ਅਗਵਾਈ ਹੇਠ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਨਵ-ਨਿਯੁੱਕਤ ਹੋਏ ਫਾਰਮੇਸੀ ਅਫਸਰਾਂ ਨੂੰ ‘ਜੀ ਆਇਆਂ‘ ਕਹਿਣ ਲਈ ਇੱਕ ਸਾਦਾ ਸਮਾਗਮ ਦਾ ਪ੍ਰਬੰਧ ਕੀਤਾ ਗਿਆ।ਮੈਡੀਕਲ ਸੁਪਰਡੈਂਟ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਡਾਕਟਰ ਕਰਮਜੀਤ ਸਿੰਘ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।ਉਹਨਾਂ ਨੇ ਨਵੇਂ ਆਏ ਫਾਰਮੇਸੀ ਅਫਸਰਾਂ ਨੂੰ ਜਥੇਬੰਦੀ ਦੇ ਆਗੂਆਂ ਦੇ ਸਹਿਯੋਗ ਨਾਲ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਉਹ ਦਫ਼ਤਰ ਵਲੋਂ ਜਥੇਬੰਦੀ ਅਤੇ ਨਵੇਂ ਫਾਰਮੇਸੀ ਅਫਸਰਾਂ ਨੂੰ ਪੂਰਨ ਸਹਿਯੋਗ ਦੇਣਗੇ।
ਇਸ ਮੌਕੇ ਸੀਨੀਅਰ ਫਾਰਮੇਸੀ ਅਫਸਰ ਗੁਰਪ੍ਰਤਾਪ ਸਿੰਘ ਗਿੱਲ, ਸੁਰਜੀਤ ਕੌਰ ਰੰਧਾਵਾ, ਰੁਪਿੰਦਰ ਕੌਰ, ਹਰਕੰਵਲ ਕੌਰ ਅਤੇ ਸਾਰੇ ਨਵੇਂ ਨਿਯੁੱਕਤ ਫਾਰਮੇਸੀ ਅਫਸਰ ਮੌਜ਼ੂਦ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media