Friday, November 22, 2024

ਪ੍ਰੋਜੈਕਟਾਂ ਦੇ ਮੁਕਾਬਲੇ ‘ਚ ਵੈਲਡਰ, ਪਲੰਬਰ ਤੇ ਇਲੈਕਟ੍ਰਾਨਿਕਸ ਟਰੇਡ ਰਹੇ ਮੋਹਰੀ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸ਼ਹੀਦ ਦਲਬੀਰ ਸਿੰਘ ਰਣੀਕੇ ਸਰਕਾਰੀ ਆਈ.ਟੀ.ਆਈ ਰਣੀਕੇ ਵਿਖੇ ਸਿੱਖਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਪ੍ਰੋਜੈਕਟਾਂ ਦੇ ਮੁਕਾਬਲੇ ਕਰਵਾਏ ਗਏ।ਪ੍ਰਿੰ. ਗੁਰਪ੍ਰੀਤ ਸਿੰਘ ਚੀਮਾ ਅਨੁਸਾਰ ਸਰਕਾਰੀ ਹਾਈ ਸਕੂਲ ਘਰਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਤੋਂ ਇਲਾਵਾ ਕਈ ਹੋਰਨਾ ਸਕੂਲਾਂ ਦੇ ਵਿਦਿਆਰਥੀਆਂ ਤੇ ਸਟਾਫ ਨੇ ਸ਼ਮੂਲੀਅਤ ਕੀਤੀ। ਜਿਸ ਦੌਰਾਨ ਵੈਲਡਰ ਟਰੇਡ ਦੇ ਸਮੂੰਹ ਸਟਾਫ ਨੇ ਪਹਿਲਾ ਸਥਾਨ, ਪਲੰਬਰ ਟਰੇਡ ਨੇ ਦੂਜਾ ਸਥਾਨ ਤੇ ਇਲੈਕਟ੍ਰਾਨਿਕਸ ਟਰੇਡ ਨੇ ਤੀਜਾ ਸਥਾਨ ਹਾਂਸਲ ਕੀਤਾ।ਜੇਤੂਆਂ ਨੂੰ ਇਨਾਮ ਤਕਸੀਮ ਕਰਦਿਆਂ ਪ੍ਰਿੰ. ਗੁਰਪ੍ਰੀਤ ਸਿੰਘ ਚੀਮਾ ਨੇ ਕਿਹਾ ਕਿ ਸ਼ਹੀਦ ਦਲਬੀਰ ਸਿੰਘ ਰਣੀਕੇ ਸਰਕਾਰੀ ਆਈਟੀਆਈ ਰਣੀਕੇ ਸਰਹੱਦੀ ਖਿੱਤੇ ਦੇ ਤਕਨੀਕੀ ਤੇ ਕਿੱਤਾ ਮੁੱਖੀ ਸਿੱਖਿਆ ਵਿੱਚ ਦਿਲਚਸਪੀ ਰੱਖਣ ਵਾਲੇ ਸਿੱਖਿਆਰਥੀਆਂ ਦੇ ਲਈ ਵਰਦਾਨ ਸਾਬਿਤ ਹੋ ਰਹੀ ਹੈ।ਇਸ ਮੌਕੇ ਆਈ.ਟੀ.ਆਈ ਦਾ ਸਮੂਹ ਸਟਾਫ ਤੇ ਵਿਦਿਆਰਥੀ ਆਦਿ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …