Friday, March 28, 2025

ਅਜੈਬੀਰ ਪਾਲ ਸਿੰਘ ਰੰਧਾਵਾ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਬਣਾਏ ਗਏ

ਅੰਮ੍ਰਿਤਸਰ 4 ਮਈ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਜੈਬੀਰ ਪਾਲ ਸਿੰਘ ਰੰਧਾਵਾ ਸਾਬਕਾ ਸੀਨੀਅਰ ਡਿਪਟੀ ਮੇਅਰ ਅੰਮ੍ਰਿਤਸਰ ਨੂੰ ਸੂਬਾ ਕਾਰਜਕਾਰਨੀ ਮੈਂਬਰ ਬਣਾਇਆ ਹੈ।ਰੰਧਾਵਾ ਸੂਬੇ ’ਚ ਸਭ ਤੋਂ ਘੱਟ ਉਮਰ ਦੇ ਸੀਨੀਅਰ ਡਿਪਟੀ ਮੇਅਰ ਰਹੇ ਹਨ।ਉਨ੍ਹਾਂ ਦੋ ਵਾਰ ਕੌਂਸਲਰ ਅਤੇ ਯੂਥ ਅਕਾਲੀ ਦਲ ਦੇ ਲੰਮਾ ਸਮਾਂ ਜਨਰਲ ਸਕੱਤਰ ਰਹਿਣ ਉਪਰੰਤ ਭਾਜਪਾ ਵਿੱਚ ਸ਼ਮੂਲੀਅਤ ਕੀਤੀ।ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਸਿਆਸੀ ਸਲਾਹਕਾਰ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਨਿੱਜੀ ਸਲਾਹਕਾਰ ਅਤੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਰੰਧਾਵਾ ਦੀ ਨਿਯੁੱਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ।ਉਨ੍ਹਾਂ ਨੇ ਇਸ ਅਹਿਮ ਨਿਯੁੱਕਤੀ ਲਈ ਰੰਧਾਵਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਅਜੇਬੀਰ ਰੰਧਾਵਾ ਨੇ ਨਿਯੁੱਕਤੀ ਲਈ ਭਾਰਤੀ ਜਨਤਾ ਪਾਰਟੀ ਦੇ ਕੋਮੀ ਪ੍ਰਧਾਨ ਜੇ.ਪੀ ਨੱਢਾ, ਪੰਜਾਬ ਪ੍ਰਧਾਨ ਸੁਨੀਲ ਜਾਖੜ, ਪੰਜਾਬ ਦੇ ਸੰਗਠਨ ਮੰਤਰੀ ਮੰਥਰੀ ਨਿਵਾਸੁਲੂ, ਅੰਮ੍ਰਿਤਸਰ ਤੋਂ ਪਾਰਟੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਅਤੇ ਸਮੁੱਚੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਸੁਖਪਾਲ ਸਿੰਘ ਲਾਲੀ ਧਨੋਆ, ਪਰਮਜੀਤ ਸਿੰਘ ਪੰਮੀ, ਗੋਬਿੰਦ ਸਿੰਘ, ਹਰਪ੍ਰੀਤ ਸਿੰਘ ਚਾਹਲ ਅਤੇ ਗੋਲਡੀ ਬੱਲ ਰਾਜਾਸਾਂਸੀ ਵੀ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …