Monday, November 23, 2026

ਸਾਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਜੀਵਨੀ ਤੋਂ ਪ੍ਰੇਰਣਾ ਲੈਣ ਦੀ ਲੋੜ – ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 301 ਸਾਲਾ ਜਨਮ ਦਿਹਾੜਾ ਮਨਾਉਣ ਲਈ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵਲੋਂ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕੀਤੀ।ਉਹਨਾਂ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਸਰਵਣ ਕਰਨ ਉਪਰੰਤ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਬੁੱਤ ਕੋਲ ਖਲੋ ਕੇ ਯਾਦਗਾਰੀ ਤਸਵੀਰ ਵੀ ਖਿਚਵਾਈ।ਉਨ੍ਹਾਂ ਨਾਲ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਪਦਮ, ਸਰਪ੍ਰਸਤ ਗੁਰਦੀਪ ਸਿੰਘ ਸੱਗੂ, ਅਮਨਦੀਪ ਸਿੰਘ, ਗੁਰਪ੍ਰਤਾਪ ਸਿੰਘ ਟਿੱਕਾ, ਪ੍ਰੋ. ਸਰਚਾਂਦ ਸਿੰਘ ਅਤੇ ਓਂਕਾਰ ਸਿੰਘ ਗੋਪੀ ਵੀ ਮੌਜ਼ੂਦ ਸਨ।
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਜੀਵਨੀ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਸਿਰ ਉਠਾ ਕੇ ਚੱਲ ਰਹੇ ਹਾਂ।ਉਹਨਾਂ ਕਿਹਾ ਕਿ ਅੱਜ ਸਾਰੀ ਦੁਨੀਆ ਹੁਨਰ ਵੱਲ ਦੇਖ ਰਹੀ ਹੈ।ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਰਾਮਗੜ੍ਹੀਆ ਬਿਰਾਦਰੀ ਹੁਨਰ ਵਿੱਚ ਸਭ ਤੋਂ ਅੱਗੇ ਹੈ।ਇਹ ਹੁਨਰ ਭਵਿੱਖ ਵਿੱਚ ਵੀ ਸਾਡੀ ਪ੍ਰਗਤੀ ਦਾ ਸਬੱਬ ਬਣਿਆ ਰਹੇਗਾ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …