ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਆਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸ਼੍ਰੀ ਗੁਰੂ ਰਾਮਦਾਸ ਬਿਰਧ ਆਸ਼ਰਮ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਮੋਨਿਕਾ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਭਾਗੇਦਾਰੀ ਨੂੰ ਯਕੀਨੀ ਬਣਾਉਣ ਲਈ।ਇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਸੀਨੀਅਰ ਸਿਟੀਜ਼ਨ ਸਾਡੇ ਸਮਾਜ ਦਾ ਵਡਮੁੱਲਾ ਸਰਮਾਇਆ ਹਨ ਅਤੇ ਉਹਨਾਂ ਦਾ ਵੋਟਾਂ ਵਿੱਚ ਭਾਗ ਲੈਣਾ ਸਮਾਜ ਨੂੰ ਲੋਕਤਾਂਤਰਿਕ ਰਿਵਾਇਤਾਂ ਨੂੰ ਕਾਇਮ ਰੱਖਣ ਦਾ ਸਪੱਸ਼ਟ ਸੰਦੇਸ਼ ਹੈ।ਉਹਨਾਂ ਕਿਹਾ ਕਿ ਬਿਰਧ ਆਸ਼ਰਮ ਵਿੱਚ ਰਹਿਣ ਵਾਲੇ ਵਿਰਧ ਲੋਕਾਂ ਦਾ ਉਤਸ਼ਾਹ ਦੇਖ ਕੇ ਉਹਨਾਂ ਨੂੰ ਬਹੁਤ ਵਧੀਆ ਲੱਗਾ।ਉਹਨਾਂ ਸਾਰੇ ਸੀਨੀਅਰ ਸਿਟੀਜ਼ਨਾਂ ਨੂੰ 1 ਜੂਨ ਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਪ੍ਰਦੀਪ ਕਾਲੀਆ, ਸੁਖਦੇਵ ਸਿੰਘ, ਹਰਮਨ ਬੱਗਾ, ਮਨਪ੍ਰੀਤ ਅਤੇ ਕਮਲ ਕੁਮਾਰ ਵੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …