Friday, December 27, 2024

ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਗੁਰਜੀਤ ਔਜਲਾ ਨੂੰ ਦਿੱਤਾ ਸਮਰਥਨ

ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ) – ਕੇਂਦਰ ਦੀ ਮੋਦੀ ਸਰਕਾਰ ਦੀ ਅਗਨੀਵੀਰ ਸਕੀਮ ਤੋਂ ਨਾਰਾਜ਼ ਸਾਬਕਾ ਸੈਨਿਕਾਂ ਨੇ ਅੱਜ ਕਾਂਗਰਸ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ।ਸਾਬਕਾ ਫੌਜੀਆਂ ਦਾ ਇੱਕ ਵਫਦ, ਜਿਸ ਵਿੱਚ ਸਾਬਕਾ ਫੌਜੀ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ, ਜਨਰਲ ਸਕੱਤਰ ਰਤਨ ਸਿੰਘ, ਨਰਿੰਦਰ ਪਾਲ ਸਿੰਘ ਭੰਗੂ, ਪਰਮਜੀਤ ਸਿੰਘ, ਹਰਜਿੰਦਰ ਸਿੰਘ ਮੱਲੂ ਨੰਗਲ, ਮੇਜ਼ਰ ਸਿੰਘ, ਅਵਤਾਰ ਸਿੰਘ, ਦਿਲਬਾਗ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਪਾਲ ਸਿੰਘ, ਕੁਲਦੀਪ ਸਿੰਘ, ਦਿਲਬਾਗ ਸਿੰਘ, ਅਵਤਾਰ ਸਿੰਘ ਰਮਦਾਸ, ਕੁਲਦੀਪ ਸਿੰਘ, ਸੂਬੇਦਾਰ ਹਰਭੇਜ ਸਿੰਘ, ਆਤਮਾ ਸਿੰਘ ਅਤੇ ਬਲਜਿੰਦਰ ਸਿੰਘ ਆਦਿ ਨੇ ਔਜਲਾ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ।ਸਾਬਕਾ ਸੈਨਿਕਾਂ ਨੇ ਗੁਰਜੀਤ ਸਿੰਘ ਔਜਲਾ ਦੀ ਹਮਾਇਤ ਕਰਦਿਆਂ ਕਿਹਾ ਕਿ ਇੱਕ ਫ਼ੌਜੀ 10 ਸਾਲਾਂ ਵਿੱਚ ਸਰਹੱਦ `ਤੇ ਲੜਨ ਲਈ ਤਿਆਰ ਹੋ ਜਾਂਦਾ ਹੈ, ਪਰ ਭਾਜਪਾ ਨੇ ਚਾਰ ਸਾਲ ਲਈ ਫ਼ੌਜੀ ਭਰਤੀ ਕਰਕੇ ਬੇਇਨਸਾਫ਼ੀ ਕੀਤੀ ਹੈ।ਉਹ ਹੁਣ ਕਾਂਗਰਸ ਨਾਲ ਹਨ ਅਤੇ ਕਾਂਗਰਸ ਨੂੰ ਜਿੱਤ ਦਿਵਾਉਣਗੇ।ਔਜਲਾ ਨੇ ਆਪਣੇ ਦਫ਼ਤਰ ਵਿੱਚ 300 ਦੇ ਕਰੀਬ ਸਾਬਕਾ ਸੈਨਿਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਸੇਵਾ ਨੂੰ ਪੂਰੀ ਤਰ੍ਹਾਂ ਸਮਰਪਿਤ ਹਨ।ਕੁੱਝ ਸਿਆਸਤਦਾਨ ਲੋਕਾਂ ਨੂੰ ਗੁੰਮਰਾਹ ਕਰਦੇ ਹਨ।ੳਿੁਨਾਂ ਸਾਬਕਾ ਸੈਨਿਕਾਂ ਨੂੰ ਯਕੀਨ ਦਵਾਇਆ ਕਿ ਜੇਕਰ ਉਹਨਾਂ ਦੀ ਸਰਕਾਰ ਆਈ ਤਾਂ ਉਹ ਅਗਨੀ ਵੀਰ ਯੋਜਨਾ ਨੂੰ ਬੰਦ ਕਰਕੇ ਫੌਜ ਵਿੱਚ ਰੈਗੂਲਰ ਭਰਤੀ ਸ਼ੁਰੂ ਕਰੇਗੀੇ।

 

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …