ਅੰਮ੍ਰਿਤਸਰ, 6 ਮਈ (ਦੀਪ ਦਵਿੰਦਰ ਸਿੰਘ) – ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਵਲੋਂ ਸ਼ਾਇਰਾ ਕਮਲ ਗਿੱਲ ਦੁਆਰਾ ਸੰਪਾਦਿਤ ਚੌਮਾਸਿਕ ਮੈਗਜ਼ੀਨ
“ਅਨੁਤਾਸ਼” ਅਤੇ ਨਵ-ਪ੍ਰਕਾਸ਼ਿਤ ਵਾਰਤਕ ਪੁਸਤਕ ‘ਸੰਸਾਰ ਪ੍ਰਸਿੱਧ ਸ਼ਾਹਕਾਰ ਨਾਵਲਾਂ ਦੇ ਸਦਾਬਹਾਰ ਪਾਤਰੱ ਦਾ ਲੋਕ ਅਰਪਣ ਸਮਾਰੋਹ 11 ਮਈ ਦਿਨ ਸ਼ਨੀਵਾਰ ਨੂੰ ਸਵੇਰੇ 10.30 ਵਜੇ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ।ਰਮੇਸ਼ ਯਾਦਵ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਮਾਰੋਹ ਦੇ ਮੁੱਖ ਮਹਿਮਾਨ ਪ੍ਰੋ. ਸੁਰਜੀਤ ਜੱਜ ਅਤੇ ਵਿਸ਼ੇਸ਼ ਮਹਿਮਾਨ ਵਜੋਂ ਚਰਚਿਤ ਕਹਾਣੀਕਾਰ ਜਸਵੀਰ ਸਿੰਘ ਰਾਣਾ ਸ਼ਿਰਕਤ ਕਰਨਗੇ।ਸਮਾਰੋਹ ਸਮੇਂ ਮੰਚ ਸੰਚਾਲਨ ਧਰਵਿੰਦਰ ਸਿੰਘ ਔਲਖ ਕੀਤਾ ਜਾਵੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media