ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਆਈ.ਏ ਸਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ
ਕਮੇਟੀ ਦੇ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਵੱਲੋਂ ਸਿੱਖ ਸੰਸਥਾ ਵਿਚ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸਵਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿੱਚ ਰਹਿੰਦਿਆਂ ਸ਼ਲਾਘਾਯੋਗ ਕਾਰਜ਼ ਕੀਤੇ ਹਨ।ਉਨ੍ਹਾਂ ਦਾ ਅਕਾਲ ਚਲਾਣਾ ਜਿਥੇ ਪਰਿਵਾਰ ਲਈ ਵੱਡਾ ਘਾਟਾ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਪਰਿਵਾਰ ਵਾਸਤੇ ਵੀ ਦੁੱਖਦਾਈ ਹੈ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ, ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ, ਬਲਵਿੰਦਰ ਸਿੰਘ ਜੋੜਾਸਿੰਘਾ, ਦਿਲਜੀਤ ਸਿੰਘ ਬੇਦੀ ਅਤੇ ਹੋਰ ਅਧਿਕਾਰੀਆਂ ਨੇ ਵੀ ਸਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ।
ਇਸ ਮੌਕੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਦੱਸਿਆ ਕਿ ਸਵਿੰਦਰ ਸਿੰਘ ਨਮਿਤ 11 ਮਈ 2024 ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਭਾਈ ਸੇਵਾ ਸਿੰਘ ਹਾਲ ਸੁਲਤਾਨਵਿੰਡ ਗੇਟ ਸ੍ਰੀ ਅੰਮ੍ਰਿਤਸਰ ਵਿਖੇ 12:30 ਵਜੇ ਹੋਵੇਗਾ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media