Sunday, May 19, 2024

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸਾਇੰਸ, ਹਿਊਮੈਨੇਟੀਜ਼ ਅਤੇ ਕਾਮਰਸ ਗਰੁੱਪ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਦੇ ਨਤੀਜੇ ’ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਆਰਟਸ ਗਰੁੱਪ ਦੀ ਵਿਦਿਆਰਥਣ ਰਿੰਪਲ ਨੇ 97.8 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹੇ ’ਚੋਂ ਦੂਜਾ ਸਥਾਨ ਅਤੇ ਸੂਬੇ ’ਚੋਂ 12ਵਾਂ ਸਥਾਨ ਹਾਸਲ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਇਸ ਸ਼ਾਨਦਾਰ ਉਪਲੱਬਧੀ ’ਤੇ ਰਿੰਪਲ ਸਮੇਤ ਹੋਰਨਾਂ ਵਿਦਿਆਰਥਣਾਂ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ’ਚ ਹੋਰ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਆਰਟਸ ਗਰੁੱਪ ਦੇ ਨਤੀਜੇ 100% ਰਹੇ ਹਨ।ਕਾਲਜ ਦੀਆਂ ਹੋਰਨਾਂ 37 ਵਿਦਿਆਰਥਣਾਂ ਨੇ 90 ਪ੍ਰਤੀਸ਼ਤ ਅਤੇ 59 ਨੇ 80 ਫ਼ੀਸਦੀ ਅੰਕ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਉਨ੍ਹਾਂ ਮਹਾਂਰਾਸ਼ਟਰ ’ਚ ਹੋਈ 67ਵੀਂ ਸਕੂਲ ਰਾਸ਼ਟਰੀ ਖੇਡਾਂ ’ਚ 29 ਰਾਜਾਂ ਨੇ ਭਾਗ ਲਿਆ, ਜਿਨ੍ਹਾਂ ’ਚੋਂ ਪੰਜਾਬ ਨੂੰ ਮਿਲਿਆ ਇਕਲੌਤਾ ਸਿਲਵਰ ਮੈਡਲ ਰਿੰਪਲ ਦੁਆਰਾ ਹੀ ਜਿੱਤਿਆ ਗਿਆ ਸੀ।
ਇਸ ਮੌਕੇ ਵਿਦਿਆਰਥਣ ਰਿੰਪਲ ਨੇ ਡਾ. ਸੁਰਿੰਦਰ ਕੌਰ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਮਾਰਗ ਦਰਸ਼ਨ ਸਦਕਾ ਉਸ ਨੇ ਇਹ ਮੁਕਾਮ ਹਾਸਲ ਕੀਤਾ ਹੈ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …