ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸਥਾਨਕ ਈਸਟ ਮੋਹਨ ਨਗਰ ਜੀ.ਟੀ ਰੋਡ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਅਤੇ ਭਾਈਬੰਦੀ (ਰਜਿ:) ਵਲੋਂ ਹੋਰ ਰਾਮਗੜ੍ਹੀਆ ਭਾਈਚਾਰੇ ਦੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਮਹਾਰਾਜਾ ਦੇ ਬੁੱਤ ਨੇੜੇ ਪਾਰਕ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ ਅਤੇ ਅਰਦਾਸ ਕੀਤੀ ਗਈ।ਸਮਾਗਮ ਵਿੱਚ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ, ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਤੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ, ਹਲਕਾ ਪੂਰਬੀ ਵਿਧਾਇਕਾ ਜੀਵਨਜੋਤ ਕੌਰ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਪਾਰਟੀ ਤੋਂ ਲੋਕ ਸਭਾ ਲਈ ਉਮੀਦਵਾਰ ਗੁਰਜੀਤ ਸਿੰਘ ਔਜਲਾ, ਅੰਮ੍ਰਿਤਸਰ ਪਲਾਨਿੰਗ ਬੋਰਡ ਚੇਅਰਮੈਨ ਜਸਪ੍ਰੀਤ ਸਿੰਘ ਅਤੇ ਸੀਨੀਅਰ ਆਪ ਆਗੂ ਤਲਬੀਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ, ਪ੍ਰੋ. ਸਰਚਾਂਦ ਸਿੰਘ ਅਤੇ ਓਂਕਾਰ ਸਿੰਘ ਗੋਪੀ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।ਉਨ੍ਹਾਂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਯਾਦ ਕਰਦਿਆਂ ਰਾਮਗੜ੍ਹੀਆ ਭਾਈਚਾਰੇ ਨੂੰ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ।ਫੈਡਰੇਸ਼ਨ ਦੇ ਸਰਪ੍ਰਸਤ ਗੁਰਦੀਪ ਸਿੰਘ ਸੱਗੂ ਤੇ ਨਾਨਕ ਸਿੰਘ, ਪ੍ਰਧਾਨ ਜਸਪਾਲ ਸਿੰਘ ਪਦਮ, ਜਨ, ਸਕੱਤਰ ਅਮਰਦੀਪ ਸਿੰਘ ਰਾਜੇਵਾਲ, ਖਜਾਨਚੀ ਪ੍ਰੀਤਮ ਸਿੰਘ ਕਲਸੀ, ਭਾਈਬੰਦੀ ਪੰਚ ਪ੍ਰਧਾਨ ਜਗਤਾਰ ਸਿੰਘ ਕਲਸੀ, ਸਕੱਤਰ ਸੁਖਵਿੰਦਰ ਸਿੰਘ ਘਟੌੜੇ ਨੇ ਸਾਰਿਆਂ ਦਾ ਸਨਮਾਨ ਕੀਤਾ।ਵੱਡੀ ਗਿਣਤੀ ‘ਚ ਰਾਮਗੜ੍ਹੀਆ ਭਾਈਚਾਰੇ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਆਲ ਇੰਡੀਆ ਰਾਮਗੜ੍ਹੀਆ ਫੈਡਰੇਸ਼ਨ ਪ੍ਰਧਾਨ ਪਿਆਰਾ ਸਿੰਘ ਮਠਾਰੂ, ਰਾਮਗੜ੍ਹੀਆ ਸਿੱਖ ਹੈਰੀਟੇਜ ਟਰੱਸਟ ਦੇ ਚੇਅਰਮੈਨ ਖੁਸ਼ਵਿੰਦਰ ਸਿੰਘ ਸੰਧੂ, ਸ੍ਰੀ ਗੁਰੂ ਸਿੰਘ ਸਭਾ ਤੋਂ ਜਨਰਲ ਸਕੱਤਰ ਤੇ ਮੈਂਬਰ ਚੀਫ ਖਾਲਸਾ ਦੀਵਾਨ ਹਰਮਨਜੀਤ ਸਿੰਘ ਰਾਮਗੜ੍ਹੀਆ ਭਾਈ ਬੰਦੀ (ਰਜਿ:) ਤੋਂ ਰਜਿੰਦਰ ਸਿੰਘ ਸੰਧੂ, ਹਰਬੰਸ ਸਿੰਘ ਹੰਸਪਾਲ, ਸਾਬਕਾ ਕੌਂਸਲਰ ਅਜੀਤ ਸਿੰਘ ਹਰਜੀਤ ਪੈਲਸ, ਸੀਨੀਅਰ ਅਕਾਲੀ ਆਗੂ ਤੇ ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਪ੍ਰਧਾਨ ਮਨਜੀਤ ਸਿੰਘ ਮੰਜ਼ਿਲ, ਅਕਾਲੀ ਦਲ ਬੀ.ਸੀ ਸੈਲ ਜਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਐਮ.ਆਰ, ਲਖਬੀਰ ਸਿੰਘ ਘੁੰਮਣ, ਮਧੂਪਾਲ ਸਿੰਘ ਗੋਗਾ, ਬਲਵਿੰਦਰ ਸਿੰਘ ਬਿੱਲਾ ਹਰਜੀਤ ਪੈਲਸ, ਨਰਿੰਦਰ ਸਿੰਘ ਬਿੱਲਾ, ਭਗਵੰਤ ਸਿੰਘ, ਸੁਰਿੰਦਰ ਸਿੰਘ ਵਿਸ਼ਾਲ, ਜਤਿੰਦਰ ਸਿੰਘ ਪਨੇਸਰ, ਸੁਰਜੀਤ ਸਿੰਘ ਵਿਲਖੂ, ਹਰਿੰਦਰ ਸਿੰਘ ਪਦਮ, ਠੇਕੇਦਾਰ ਜਸਪਾਲ ਸਿੰਘ ਭੁੱਲਰ, ਰਣਜੀਤ ਸਿੰਘ, ਸੁਰਜੀਤ ਸਿੰਘ ਠੇਠੀ, ਠੇਕੇਦਾਰ ਅਰਵਿੰਦਰ ਸਿੰਘ, ਅਮਨਦੀਪ ਸਿੰਘ, ਭੁਪਿੰਦਰ ਸਿੰਘ, ਜਸਬੀਰ ਸਿੰਘ ਸੱਗੂ, ਅਮਰ ਸਿੰਘ, ਧਰਮਪਾਲ ਸਿੰਘ, ਮੌਂਟੀ ਪਨੇਸਰ, ਆਦਿ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …