ਅੰਮ੍ਰਿਤਸਰ, 2 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਗੁਰਬਖਸ਼ ਸਿੰਘ ਪੁੜੈਣ ਸਾਬਕਾ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਚਾਨਕ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਗੁਰਬਖਸ਼ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਕੌਮ ਨੂੰ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ।ਉਨ੍ਹਾਂ ਕਿਹਾ ਕਿ ਜਥੇਦਾਰ ਪੁੜੈਣ ਦੋ ਵਾਰ ਸ਼ੋ੍ਰਮਣੀ ਕਮੇਟੀ ਮੈਂਬਰ, ਇਕ ਵਾਰ ਕਾਰਜਕਾਰਨੀ ਮੈਂਬਰ, ਦੋ ਵਾਰ ਪਿੰਡ ਦੇ ਸਰਪੰਚ ਅਤੇ ਇਕ ਵਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਬਣੇ ਸਨ।ਇਸ ਤੋਂ ਪਹਿਲਾਂ ਲੈਂਡ ਮਾਰਗੇਜ ਬੈਂਕ ਜਗਰਾਉਂ ਦੀ ਚੋਣ ਜਿੱਤ ਕੇ ਡਾਇਰੈਕਟਰ ਵੀ ਚੁਣੇ ਗਏ ਸਨ।ਉਨ੍ਹਾਂ ਕਿਹਾ ਕਿ ਜਥੇਦਾਰ ਪੁੜੈਣ ਅਕਾਲੀ ਦਲ ਬਾਦਲ ਦੇ ਵਫਾਦਾਰ ਸਿਪਾਹੀ ਸਨ।ਉਨ੍ਹਾਂ ਕਈ ਅਕਾਲੀ ਮੋਰਚਿਆਂ ਵਿੱਚ ਕੈਦ ਵੀ ਕੱਟੀ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਅ’ਗੇ ਅਰਦਾਸ ਹੈ ਜਥੇਦਾਰ ਗੁਰਬਖਸ਼ ਸਿੰਘ ਪੁੜੈਣ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ, ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media