Saturday, December 21, 2024

ਡੀ.ਏ.ਵੀ ਪਬਲਿਕ ਸਕੂਲ ਨੇ ਰਬਿੰਦਰ ਨਾਥ ਟੈਗੋਰ ਨੂੰ ਭੇਟ ਕੀਤੀ ਸ਼ਰਧਾਂਜਲੀ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਨੋਬਲ ਪੁਰਸਕਾਰ ਜੇਤੂ ਰਬਿੰਦਰ ਨਾਥ ਟੈਗੋਰ ਦੇ ਜਨਮ ਦਿਨ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ।ਉਹ ਲੇਖਕ, ਕਵੀ, ਨਾਟਕਕਾਰ, ਦਾਰਸ਼ਨਿਕ, ਕਲਾਕਾਰ ਅਤੇ ਚਿੱਤਰਕਾਰ ਸਨ, ਜਿੰਨ੍ਹਾਂ ਨੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ।ਉਨ੍ਹਾਂ ਨੇ ਸਿਰਫ ਬੰਗਾਲੀ ਸਾਹਿਤ ਦਾ ਨਕਸ਼ਾ ਹੀ ਨਹੀਂ ਬਦਲਿਆ, ਸਗੋਂ ਆਪਣੇ ਸੰਗੀਤ ਅਤੇ ਕਵਿਤਾਵਾਂ ਰਾਹੀਂ ਸੁਤੰਤਰਤਾ ਸੰਗਰਾਮ ਦੇ ਮੋਢੀ (ਲਿੰਚਪਿਨ) ਵੀ ਸਨ। ਗੁਰੂਦੇਵ ਆਪਣੀ ਰਚਨਾ `ਗੀਤਾਂਜਲੀ` ਲਈ ਸਾਹਿਤ ਵਿੱਚ ਨੋਬਲ ਪੁਰਸਕਾਰ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਬਣੇ।
ਵਿਦਿਆਰਥੀਆਂ ਨੇ ਉਘੇ ਲੇਖਕ ਅਤੇ ਚਿੰਤਕ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੇ ਜੀਵਨ ਦੇ ਅੰਸ਼ ਪੜ੍ਹੇ ਅਤੇ ਉਨ੍ਹਾਂ ਦੀਆਂ ਲਿਖੀਆਂ ਕਵਿਤਾਵਾਂ ਦਾ ਪੜ੍ਹੀਆਂ ਅਤੇ `ਏਕਲਾ ਚਲੋ ਰੇ` ਗੀਤ ਗਾਇਆ।ਵਿਦਿਆਰਥੀਆਂ ਨੇ ਉਨ੍ਹਾਂ ਦੇ ਕੁੱਝ ਪ੍ਰੇਰਨਾਦਾਇਕ ਹਵਾਲੇ ਵੀ ਪੜ੍ਹੇ ਜੋ ਆਉਣ ਵਾਲੇ ਦਹਾਕਿਆਂ ਤੱਕ ਲੋਕਾਂ ਦੇ ਮਨਾਂ ਵਿੱਚ ਹਮੇਸ਼ਾਂ ਗੂੰਜ਼ਦੇ ਰਹਿਣਗੇ। `ਵਿਸ਼ਵ ਅਸਥਮਾ ਦਿਵਸ` ਮਨਾਉਣ ਲਈ ਵੀ ਵਿਸ਼ੇਸ਼ ਅਸੈਂਬਲੀ ਵੀ ਕਰਵਾਈ ਗਈ, ਜਿਸ ਵਿੱਚ `ਅਸਥਮਾ ਐਜੂਕੇਸ਼ਨ ਸਸ਼ਕਤੀਕਰਨ` ਦਿਵਸ ਦੇ ਵਿਸ਼ੇ `ਤੇ ਜ਼ੋਰ ਦਿੱਤਾ ਗਿਆ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਸਕੂਲ ਦੇ ਪਿ੍ਰੰਸੀਪਲ ਡਾ. ਪੱਲਵੀ ਸੇਠੀ ਜ ਨੇ ਗੁਰੂਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਦਿਆਰਥੀਆਂ ਨੂੰ ਇਸ ਮਹਾਨ ਸਖ਼ਸ਼ੀਅਤ ਦੀਆਂ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਨ ਅਤੇ ਸਾਰਥਿਕ ਜੀਵਨ ਲਈ ਉਨ੍ਹਾਂ ਦੇ ਦਰਸਾਏ ਮਾਰਗ `ਤੇ ਚੱਲਣ ਦੀ ਸਲਾਹ ਦਿੱਤੀ।ਵਿਸ਼ਵ ਅਸਥਮਾ ਦਿਵਸ `ਤੇ ਬੋਲਦਿਆਂ ਲੋਕਾਂ ਨੂੰ ਸਸ਼ਕਤੀਕਰਨ ਅਤੇ ਜਾਗਰੂਕ ਕਰਨ ਦੀ ਲੋੜ `ਤੇ ਜ਼ੋਰ ਦਿੱਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …