Wednesday, July 16, 2025
Breaking News

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਜਿਲ੍ਹਾ ਬਰਨਾਲਾ ਦਾ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਬਾਰ੍ਹਵੀਂ ਜਮਾਤ (ਆਰਟਸ ਗਰੁੱਪ) ਵਿਚੋਂ ਲਵਪ੍ਰੀਤ ਕੌਰ ਨੇ 88% ਨੰਬਰ ਪ੍ਰਾਪਤ ਕਰਕੇ ਪਹਿਲਾ, ਅਰਸ਼ਦੀਪ ਸਿੰਘ ਨੇ 82% ਤੇ ਮਨਪ੍ਰੀਤ ਕੌਰ ਨੇ 79% ਨੰਬਰ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਕਾਮਰਸ ਗਰੁੱਪ ਵਿਚੋਂ ਹਰਜੋਤ ਕੌਰ ਨੇ 80% ਨੰਬਰ ਲੈ ਕੇ ਪਹਿਲਾ, ਪ੍ਰਨੀਤ ਕੌਰ ਨੇ 79% ਤੇ ਦਿਲਪ੍ਰੀਤ ਕੌਰ ਨੇ 78% ਨੰਬਰ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।ਦਸਵੀਂ ਜਮਾਤ ਵਿਚੋਂ ਹਰਮਨਦੀਪ ਸਿੰਘ ਨੇ ਪਹਿਲਾ, ਅਰਸ਼ਵੀਰ ਕੌਰ ਨੇ ਦੂਜਾ ਤੇ ਖੁਸ਼ਪਾਲ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੱਠਵੀਂ ਜਮਾਤ ਵਿੱਚੋਂ ਗੁਰਦੀਪ ਕੌਰ ਨੇ 91% ਨੰਬਰ ਪ੍ਰਾਪਤ ਕਰਕੇ ਪਹਿਲਾ, ਰਾਵੀਆ ਨੇ 89% ਨੰਬਰ ਪ੍ਰਾਪਤ ਕਰਕੇ ਦੂਜਾ ਤੇ ਸੁਖਮਨਪ੍ਰੀਤ ਕੌਰ ਨੇ 86% ਨੰਬਰ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਾਰੀਆਂ ਜਮਾਤਾਂ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ।ਇਹ ਸਭ ਸਕੂਲ ਦੇ ਮਿਹਨਤੀ ਸਟਾਫ ਕਾਰਨ ਸੰਭਵ ਹੋ ਸਕਿਆ। ਸਕੂਲ ਇੰਚਾਰਜ ਭੁਪਿੰਦਰ ਸਿੰਘ ਤੇ ਸਮੂਹ ਸਟਾਫ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਮੁਬਾਰਕਾਂ ਦਿੱਤੀਆਂ।ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …