Sunday, May 19, 2024

ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਜਾਰੀ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਲੋਪੋਕੇ ਸ਼੍ਰੀਮਤੀ ਅਮਨਦੀਪ ਕੌਰ ਘੁੰਮਣ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਸੇਂਟ ਮੈਰੀ ਕਾਨਵੈਂਟ ਸਕੂਲ ਓਠੀਆਂ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਇੱਕ ਮਨਮੋਹਕ ‘ਵੋਟ ਫ਼ਾਰ ਸ਼ੌਅਰ’ ਹਿਊਮਨ ਚੇਨ ਵੀ ਬਣਵਾਈ ਗਈ।
ਰਾਜਾਸਾਂਸੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਅਰਚਨਾ ਬੋਸ ਨੇੇ ਦੱਸਿਆ ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿੱਚ ਸਵੀਪ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਸਮਾਜ ਦੇ ਹਰ ਵਰਗ ਤੱਕ ਪਹੁੰਚ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਚੋਣਾਂ ਵਿੱਚ ਨੋਜਵਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਸੋਸ਼ਲ ਮੀਡੀਆ ਦਾ ਉਪਯੋਗ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇਸ ਕੰਮ ਨੂੰ ਨੇਪਰੇ ਚੜਾਉਣ ਲਈ ਵਿਧਾਨਸਭਾ ਹਲਕਾ ਜੰਡਿਆਲਾ ਵਲੋਂ ਸੋਸ਼ਲ ਮੀਡੀਆ ਹੈਂਡਲ ਤਿਆਰ ਕੀਤੇ ਗਏ ਹਨ, ਜਿਹਨਾਂ ਰਾਹੀਂ ਜ਼ਿਆਦਾ ਤੋਂ ਜ਼ਿਆਦਾ ਨੌਜਵਾਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਸਾਰੇ ਵੋਟਰ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।
ਉਹਨਾਂ ਸਵੀਪ ਗਤੀਵਿਧੀਆਂ ਕਰਵਾਉਣ ਲਈ ਨਰਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਜੀਤ ਕੌਰ ਅਤੇ ਮੈਡਮ ਰਾਜੂ ਦਾ ਧੰਨਵਾਦ ਕੀਤਾ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …