Saturday, May 18, 2024

ਹਲਕਾ ਅਟਾਰੀ ਤੋਂ ਆਪ ਉਮੀਦਵਾਰ ਰਹੇ ਜਸਵਿੰਦਰ ਸਿੰਘ ਜਹਾਂਗੀਰ ਸਾਥੀਆਂ ਨਾਲ ਭਾਜਪਾ ‘ਚ ਸ਼ਾਮਲ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਅੱਜ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਉਸ ਵੇਲੇ ਬਹੁਤ ਬਲ ਮਿਲਿਆ ਜਦੋਂ ਆਮ ਆਦਮੀ ਦੇ 2017 ਵਿੱਚ ਹਲਕਾ ਅਟਾਰੀ ਤੋਂ ਉਮੀਦਵਾਰ ਰਹੇ ਜਸਵਿੰਦਰ ਸਿੰਘ ਜਹਾਂਗੀਰ ਆਪਣੇ ਬਹੁ ਗਿਣਤੀ ਸਾਥੀਆਂ ਨਾਲ ਜਰਨਲ ਸਕੱਤਰ ਭਾਜਪਾ ਪੰਜਾਬ ਪਰਮਿੰਦਰ ਸਿੰਘ ਬਰਾੜ ਦੀ ਪ੍ਰੇਰਣਾ ਸਦਕਾ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ।ਭਾਜਪਾ ਦੇ ਰਾਸ਼ਟਰੀ ਜਨਰਲ ਸਕਤਰ ਡਾ. ਨਰਿੰਦਰ ਸਿੰਘ ਰੈਣਾ, ਸ਼ਵੇਤ ਮਲਿਕ, ਰਜਿੰਦਰ ਮੋਹਨ ਸਿੰਘ ਛੀਨਾ, ਹਰਵਿੰਦਰ ਸਿੰਘ ਸੰਧੂ, ਗੁਰਪ੍ਰਤਾਪ ਸਿੰਘ ਟਿੱਕਾ ਤੇ ਪ੍ਰੋ. ਸਰਚਾਂਦ ਸਿੰਘ ਆਦਿ ਵੀ ਮੌਜ਼ੂਦ ਰਹੇ।ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ’ਚ ਸ਼ਮਸ਼ੇਰ ਸਿੰਘ ਕਾਉਂਕੇ, ਸੁਰਜੀਤ ਸਿੰਘ, ਅਮਨਦੀਪ ਸਿੰਘ ਧਨੋਆ, ਦਲਵੀਰ ਸਿੰਘ, ਕਰਨ ਦੀਪ ਸਿੰਘ, ਗੁਰਦੀਪ ਸਿੰਘ ਗੋਰਾ, ਦਲਬੀਰ ਸਿੰਘ, ਦਿਲਬਾਗ ਸਿੰਘ ਚੱਕ ਮੁਕੰਦ, ਸ਼ੁਭਮ ਗਿੱਲ, ਬਲਵਿੰਦਰ ਸਿੰਘ ਜਹਾਂਗੀਰ, ਗੁਰਜੰਟ ਸਿੰਘ, ਜੋਬਨ ਸਿੰਘ ਬਰਾੜ, ਕਮਲਜੀਤ ਸਿੰਘ ਸੰਧੂ, ਅਮਨਦੀਪ ਕੁਮਾਰ ਅਟਾਰੀ ਸਾਬਕਾ ਹਲਕਾ ਇੰਚਾਰਜ, ਹਰਪਾਲ ਸਿੰਘ ਚਾਟੀਵਿੰਡ ਅਤੇ ਬਾਬਾ ਲੱਖਾ ਸਿੰਘ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਖੰਨਾ ਸਮਾਰਕ ਵਿਖੇ ਭਾਜਪਾ ਦੀ ਸਥਾਨਕ ਲੀਡਰਸ਼ਿਪ ਨੇ `ਜੀ ਆਇਆ’ ਕਿਹਾ।ਪਾਰਟੀ ਲੀਡਰਸ਼ਿਪ ਨੇ ਕਿਹਾ ਕਿ ਸ਼ਾਮਲ ਹੋਏ ਜਹਾਂਗੀਰ ਤੇ ਉਨ੍ਹਾਂ ਸਮਰਥਕਾਂ ਨੂੰ ਪਾਰਟੀ ਵਲੋਂ ਹਮੇਸ਼ਾਂ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਸੰਧੂ ਸਮੁੰਦਰੀ ਨੇ ਇਸ ਮੌਕੇ ਕਿਹਾ ਕਿ ਕਿਹਾ ਕਿ ਭਾਜਪਾ ਪਰਿਵਾਰ ਦਿਨੋਂ ਦਿਨ ਵਾਧਾ ਹੋ ਰਿਹਾ ਹੈ।ਦੁਨੀਆਂ ਦੀ ਸਭ ਤੋਂ ਵੱਡੀ ਪਾਰਟੀ ਤੇ ਸਭ ਤੋਂ ਮਜ਼ਬੂਤ ਪਾਰਟੀ ਹੋਰ ਮਜ਼ਬੂਤ ਹੋ ਰਹੀ ਹੈ।ਉਹਨਾਂ ਡਾ. ਨਰਿੰਦਰ ਰੈਣਾ ਦਾ ਧੰਨਵਾਦ ਕੀਤਾ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …