Sunday, May 19, 2024

ਪਹਿਲੇ ਦਿਨ ਇੱਕ ਉਮੀਦਵਾਰ ਵਲੋਂ ਨਾਮਜ਼ਦਗੀ ਕਾਗਜ਼ ਦਾਖਲ – ਰਿਟਰਨਿੰਗ ਅਫ਼ਸਰ

14 ਮਈ ਤੱਕ ਕਰਵਾਏ ਜਾ ਸਕਣਗੇ ਕਾਗਜ਼ ਦਾਖਲ

ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਅੱਜ ਤੋਂ ਲੋਕ ਸਭਾ ਹਲਕਾ ਸੰਗਰੂਰ ਵਿੱਚ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਦੀ ਤਰਫੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਇਹ ਪ੍ਰਕਿਰਿਆ 14 ਮਈ ਤੱਕ ਜਾਰੀ ਰਹੇਗੀ।ਅੱਜ ਪਹਿਲੇ ਦਿਨ ਪੰਜਾਬ ਨੈਸਸ਼ਲ ਪਾਰਟੀ ਦੇ ਉਮੀਦਵਾਰ ਕ੍ਰਿਸ਼ਨ ਦੇਵ ਨੇ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਕਾਗਜ਼ ਦਾਖਲ ਕਰਵਾਏ। ਰਿਟਰਨਿੰਗ ਅਫ਼ਸਰ ਜੋਰਵਾਲ ਨੇ ਦੱਸਿਆ ਕਿ 15 ਮਈ ਨੂੰ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ।ਉਨ੍ਹਾਂ ਦੱਸਿਆ ਕਿ 1 ਜੂਨ 2024 ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Check Also

ਗੁਰੂ ਨਾਨਕ ਦੇਵ ਮੈਡੀਕਲ ਕਾਲਜ ਨੂੰ ਏਮਜ਼ ‘ਚ ਤਬਦੀਲ ਕੀਤਾ ਜਾਵੇਗਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਾ: ਹਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ …