ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਵਿੱਚ ਸ਼਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਇੱਕ ਹੋਰ ਵੱਡਾ ਝਟਕਾ
ਦਿੱਤਾ, ਜਦੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਤਲਬੀਰ ਸਿੰਘ ਗਿੱਲ ਦੀ ਮੌਜ਼ੂਦਗੀ ਵਿੱਚ ਐਸ.ਜੀ.ਪੀ.ਸੀ ਮੈਂਬਰ ਅਤੇ ਕਈ ਹੋਰ ਆਗੂ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਨਰਿੰਦਰ ਸਿੰਘ ਨੋਨੀ ਤੇ ਮਾਲਕ ਸਿੰਘ ਸੰਧੂ, ਮੈਂਬਰ ਵਰਕਿੰਗ ਕਮੇਟੀ ਪੰਜਾਬ ਕਿਸ਼ਨ ਗੋਪਾਲ ਚਾਚੂ, ਨਿਸ਼ਾਨ ਸਿੰਘ ਗੁਮਾਨਪੁਰਾ ਅਤੇ ਕੌਮੀ ਮੀਤ ਪ੍ਰਧਾਨ ਪੰਜਾਬ ਗੁਰਜੀਤ ਸਿੰਘ ਗੁਮਾਨਪੁਰਾ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਆਪ ਵਿੱਚ ਸ਼ਾਮਲ ਹੋਣਾ ਅੰਮ੍ਰਿਤਸਰ ਲੋਕ ਸਭਾ ਵਿੱਚ ਅਕਾਲੀ ਦਲ ਨੂੰ ਹੋਰ ਵੀ ਕਮਜ਼ੋਰ ਕਰੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਆਗੂਆਂ ਅਤੇ ਲੋਕਾਂ ਦਾ ਅਕਾਲੀ ਦਲ `ਤੇ ਬਿਲਕੁੱਲ ਵੀ ਭਰੋਸਾ ਨਹੀਂ ਰਿਹਾ, ਕਿਉਂਕਿ ਹੁਣ ਇਹ ਬਾਦਲ ਦਲ ਸੁਆਰਥੀ ਅਤੇ ਭ੍ਰਿਸ਼ਟ ਲੋਕਾਂ ਨਾਲ ਭਰਿਆ ਹੋਇਆ ਹੈ।ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹਮੇਸ਼ਾਂ ਹੀ ਉਨ੍ਹਾਂ ਲੋਕਾਂ ਲਈ ਥਾਂ ਹੈ, ਜੋ ਪੰਜਾਬ ਪੱਖੀ ਹਨ ਅਤੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ।
ਨਵੇਂ ਸ਼ਾਮਲ ਹੋਏ ਸਾਰੇ ਆਗੂਆਂ ਨੇ ਕਿਹਾ ਕਿ ਉਹ ਪੰਜਾਬ ਦੀ `ਆਪ` ਸਰਕਾਰ ਦੀ ਲਗਨ ਅਤੇ ਮਿਹਨਤ ਦੀ ਭਰਪੂਰ ਸ਼ਲਾਘਾ ਕਰਦੇ ਹਨ, ਜੋ ਲੋਕਾਂ ਲਈ ਕੰਮ ਕਰ ਰਹੀ ਹੈ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media