ਭੀਖੀ, 8 ਮਈ (ਕਮਲ ਜ਼ਿੰਦਲ) – ਸਥਾਨਕ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸੈਸ਼ਨ 2023-24 ਬੋਰਡ ਪ੍ਰੀਖਿਆ ਦੇ ਨਤੀਜੇ ਸ਼ਾਨਦਾਰ ਰਹੇ।ਜਿਆਦਾਤਰ ਬੱਚੇ 90 ਫੀਸਦੀ ਤੋਂ ਵੱਧ ਨੰਬਰ ਲੈ ਕੇ ਪਾਸ ਹੋਏ ਅਤੇ ਉਨ੍ਹਾਂ ਨੇ ਚੰਗੀਆਂ ਪੁਜੀਸ਼ਨਾਂ ਹਾਸਲ ਕੀਤੀਆਂ।ਪ੍ਰਿੰਸੀਪਲ ਗੁਰਪ੍ਰਤਾਪ ਸਿੰਘ ਸੋਢੀ ਨੇ ਦੱਸਿਆ ਕਿ ਪੰਜਵੀਂ ਕਲਾਸ ਵਿੱਚ ਖੁਸ਼ਪ੍ਰੀਤ ਕੌਰ, ਅਰਸ਼ਦੀਪ ਸਿੰਘ, ਗੁਰਗਿਫਟ ਕੌਰ, ਗਗਨਦੀਪ ਕੌਰ, ਲਵਪ੍ਰੀਤ ਕੌਰ, ਅੱਠਵੀਂ ਕਲਾਸ ਵਿੱਚ ਸਿਮਰਨ ਕੌਰ, ਜਸਪ੍ਰੀਤ ਕੌਰ, ਮਹਿਕਪ੍ਰੀਤ ਕੌਰ, ਨਵਜੋਤ ਕੌਰ, ਜਸ਼ਨਪ੍ਰੀਤ ਕੌਰ, ਹਰਦੀਪ ਸਿੰਘ, ਦਸਵੀਂ ਕਲਾਸ ਵਿੱਚ ਰਮਨਦੀਪ ਕੌਰ, ਪ੍ਰਦੀਪ ਕੌਰ ਅਤੇ ਬਾਰਵੀਂ ਕਲਾਸ ਵਿੱਚ ਵੀਰਪਾਲ ਕੌਰ, ਗਗਨਦੀਪ ਕੌਰ ਆਦਿ ਲਗਭਗ 95 ਫੀਸਦੀ ਅੰਕਾਂ ਨਾਲ ਪਾਸ ਹੋਏ।ਸਕੂਲ ਚੇਅਰਮੈਨ ਸੁਰੇਸ਼ ਕੁਮਾਰ ਸਿੰਗਲਾ, ਦੀਪਿਕਾ ਰਾਣੀ ਅਤੇ ਪ੍ਰਿੰਸੀਪਲ ਗੁਰਪ੍ਰਤਾਪ ਸਿੰਘ ਸੋਢੀ ਨੇ ਬੱਚਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।
Check Also
ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ
ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …