ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ ਦੌਰਾਨ ਬੌਕਸਿੰਗ ਵਿਚੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਬਾਰਵੀਂ ਜਮਾਤ (ਇੰਟਰ ਆਰਟਸ) ਦੀ ਵਿਦਿਆਰਥਣ ਛਵੀ ਸ਼ਰਮਾ ਵਲੋਂ ਸੋਨੇ ਦਾ ਤਗਮਾ ਜਿੱਤਣ ਦੀ ਖੁਸ਼ੀ ਵਿੱਚ ਪ੍ਰਸ਼ਾਸ਼ਨ ਵਲੋਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।ਏ.ਡੀ.ਸੀ ਵਰਜੀਤ ਵਾਲੀਆ, ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਮੁੱਖ ਪ੍ਰਬੰਧਕ ਕੈਪਟਨ ਡਾਕਟਰ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਕੌਂਸਲ ਮੈਂਬਰ ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆ, ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ, ਪ੍ਰੋਫੈਸਰ ਨਿਰਪਜੀਤ ਸਿੰਘ, ਪ੍ਰੋਫੈਸਰ ਹਰਪਾਲ ਸਿੰਘ ਹੈਰੀ, ਸਤਨਾਮ ਸਿੰਘ ਦਮਦਮੀ ਅਤੇ ਹੋਰ ਸਟਾਫ ਮੈਂਬਰ ਵੀ ਮੌਜ਼ੂਦ ਸਨ।ਕਾਲਜ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਅਤੇ ਸਰੀਰਕ ਸਿੱੱਖਿਆ ਵਿਭਾਗ ਮੁਖੀ ਡਾਕਟਰ ਸੁਖਜੀਤ ਸਿੰਘ ਘੁਮਾਣ ਨੇ ਫ਼ਖ਼ਰ ਮਹਿਸੂਸ ਕਰਦਿਆਂ ਦੱਸਿਆ ਕਿ ਬੀਤੇ ਦਿਨ ਹੋਈ ਪਾਣੀਪਤ ਵਿਖੇ ਸਪੋਰਟਸ ਚੈਂਪੀਅਨਸ਼ਿਪ ਦੌਰਾਨ ਵੱਖ-ਵੱਖ ਸਟੇਟਾਂ ਤੋਂ 500 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ ਸੀ।ਜਿਨਾਂ ਵਿੱਚ ਛਵੀ ਸ਼ਰਮਾ ਨੇ ਬੌਕਸਿੰਗ ਵਿਚੋਂ ਆਪਣੇ ਵਿਰੋਧੀਆਂ ਨੂੰ ਹਰਾ ਕੇ ਸੋਨੇ ਦਾ ਮੈਡਲ ਪ੍ਰਾਪਤ ਕੀਤਾ।ਇਸ ਤੋਂ ਪਹਿਲਾਂ ਕਾਲਜ ਵਿਖੇ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕਰਕੇ ਛਵੀ ਸ਼ਰਮਾ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ ਸੀ। ਅਕਾਲ ਡਿਗਰੀ ਕਾਲਜ ਦੀ ਸਮੂਹ ਮੈਨੇਜਿੰਗ ਕਮੇਟੀ ਵਲੋਂ ਜਿਥੇ ਛਵੀ ਸ਼ਰਮਾ ਨੂੰ ਵਧਾਈ ਦਿੱਤੀ, ਉਥੇ ਕਾਲਜ ਪ੍ਰਿੰਸੀਪਲ, ਸਮੂਹ ਸਟਾਫ ਅਤੇ ਇੰਚਾਰਜ ਪ੍ਰੋਫੈਸਰ ਸੁਖਜੀਤ ਸਿੰਘ ਘੁਮਾਣ ਨੂੰ ਵੀ ਵਧਾਈਆਂ ਦਿੱਤੀਆਂ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …