Thursday, July 18, 2024

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਬੰਧੀ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਬੰਧੀ ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਵਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਮੰਜ਼ਿਲ ਦੇ ਗ੍ਰਹਿ ਹੋਏ ਇਸ ਪ੍ਰੋਗਰਾਮ ਵਿੱਚ ਪੁੱਜੀਆਂ ਸ਼ਖਸ਼ੀਅਤਾਂ ਵਲੋਂ ਭਾਈਚਾਰੇ ਨੂੰ ਆਰਥਿਕ, ਸਮਾਜਿਕ ਅਤੇ ਰਾਜਨੀਤਕ ਤੌਰ ‘ਤੇ ਮਜ਼ਬੂਤ ਕਰਨ ਲਈ ਡੁੰਘੀਆਂ ਵਿਚਾਰਾਂ ਕੀਤੀਆਂ ਗਈਆ।ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਭਾਈਚਾਰੇ ਨੂੰ ਦਪਪੇਸ਼ ਮੁਸ਼ਕਲਾਂ ਦੇ ਹੱਲ ਅਤੇ ਸਰਕਾਰੇ ਦਰਬਾਰੇ ਮਾਣ ਸਨਮਾਨ ਹਾਸਲ ਕਰਨ ਲਈ ਸਿਆਸਤ ਤੋਂ ਉਪਰ ਉਠ ਕੇ ਭਾਈਚਾਰੇ ਦੀ ਤਰੱਕੀ ਅਤੇ ਵਿਕਾਸ ਨੂੰ ਸਮਰਪਿਤ ਆਗੂਆਂ ਨੂੰ ਹਰ ਪੱਖੌਂ ਸਹਿਯੌਗ ਦੇਣਾ ਚਾਹੀਦਾ ਹੈ।ਪ੍ਰਧਾਨ ਮੰਜ਼ਿਲ ਨੇ ਮਹਾਰਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਉਨਾਂ ਵਲੋਂ ਦੇਸ਼ ਸਿੱਖ ਕੋਮ ਤੇ ਭਾਈਚਾਰੇ ਲਈ ਕੀਤੇ ਗਏ ਕਾਰਜ਼ਾਂ ਦੀ ਸ਼ਲਾਘਾ ਕੀਤੀ।ਸਮਾਗਮ ਦੌਰਾਨ ਕੈਬਨਿਟ ਮੰਤਰੀ ਅਤੇ ਆਪ ਵਲੋਂ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵਲੋਂ ਭਾਈਚਾਰੇ ਦੀ ਸ਼ਾਨ ਦੇ ਖਿਲਾਫ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਦੀ ਸਖਤ ਨਿਖੇਧੀ ਕੀਤੀ ਗਈ।ਸਮਾਗਮ ਵਿੱਚ ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਦੇ ਸਰਪ੍ਰਸਤ ਖੁਸ਼ਵਿੰਦਰ ਸਿੰਘ ਸੰਧੂ, ਗੁਰਿੰਦਰ ਸਿੰਘ ਰਾਜਾ, ਮੰਨਾ ਸਿੰਘ ਝਾਮਕੇ, ਸਤਵਿੰਦਰ ਸਿੰਘ ਲਾਲੀ, ਕੰਵਰਬੀਰ ਸਿੰਘ ਮੰਜ਼ਿਲ, ਗੁਰਦੇਵ ਸਿੰਘ ਸੋਨੀ, ਗੁਰਬਖਸ਼ ਸਿੰਘ ਵੰਦਲ ਆਦਿ ਹਾਜ਼ਰ ਸਨ।

Check Also

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦੇ ਅੰਤਰ ਜ਼ੋਨ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦਾ ਅੰਤਰ-ਜ਼ੋਨ ਫੁੱਟਬਾਲ ਟੂਰਨਾਮੈਂਟ …