Friday, March 28, 2025

ਵੋਟਰ ਜਾਗਰੂਕਤਾ ਮੁਹਿੰਮ ਨੇ ਫ਼ੜੀ ਹੋਰ ਤੇਜ਼ੀ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਬੂਥ ਨੰਬਰ 66 ਤੋਂ 70 ਤੱਕ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।ਆਪਣੇ ਵਿਚਾਰ ਪੇਸ਼ ਕਰਦੇ ਹੋਏ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਨੇ ਨੋਡਲ ਅਫ਼ਸਰ ਸਵੀਪ ਬਰਿੰਦਰਜੀਤ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਇਆ ਜਾਂਦਾ ਹੈ, ਇਸ ਲਈ ਸਾਡਾ ਸਾਰੀਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਚੋਣਾਂ ਦੇ ਪਰਵ ਵਿੱਚ ਆਪਣੀ ਸ਼ਮੂਲੀਅਤ ਦਰਜ਼ ਕਰਵਾਉਂਦੇ ਹੋਏ ਆਪਣੇ ਵੋਟ ਦੇਣ ਦੇ ਹੱਕ ਦੀ ਵਰਤੋਂ ਕਰੀਏ।
ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਜੁਗਰਾਜ ਸਿੰਘ ਪੰਨੂ ਸੈਕਟਰ ਅਫ਼ਸਰ ਪਾਰਸ ਸ਼ਰਮਾ, ਬੀ.ਐਲ.ਓ ਰਵਿੰਦਰ ਸਿੰਘ, ਗੁਰਿੰਦਰ ਕੌਰ, ਸੁਖਜੀਤ ਸਿੰਘ, ਨੀਤੂ ਖੰਨਾ ਅਤੇ ਸੰਜੀਵ ਭਸੀਨ ਵੀ ਹਾਜ਼ਰ ਸਨ।ਇਸੇ ਤਰ੍ਹਾਂ ਹੋਰ ਵੋਟਰ ਜਾਗਰੂਕਤਾ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਂਸਰਾਂ ਕਲਾਂ ਅਤੇ ਸਰਕਾਰੀ ਹਾਈ ਸਕੂਲ ਈਦਹਾਹ ਵਿਖੇ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਨੇ ਰੰਗੋਲੀ ਅਤੇ ਪੋਸਟਰ ਬਣਾ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …