Wednesday, January 15, 2025

ਕੋਵਿਡ ਦੇ ਬਾਅਦ ਨਰਸਿੰਗ ਪੇਸ਼ੇ ਲਈ ਨਵੀਆਂ ਉਭਰੀਆਂ ਚੁਣੌਤੀਆਂ – ਉਪ ਕੁਲਪਤੀ ਡਾ. ਸੂਦ

ਖਾਲਸਾ ਕਾਲਜ ਨਰਸਿੰਗ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ ਖੁਰਮਣੀਆਂ) – ਕੋਵਿਡ ਤੋਂ ਬਾਅਦ ਦਾ ਸਮਾਂ ਨਰਸਿੰਗ ਪੇਸ਼ੇ ਲਈ ਬਹੁਤ ਸਾਰੀਆਂ ਨਵੀਆਂ ਚੁਣੌਤੀਆਂ ਲੈ ਕੇ ਆਇਆ ਹੈ ਅਤੇ ਜਿਸ ਮੁਤਾਬਿਕ ਨਰਸਿੰਗ ਸਿੱਖਿਆ ਅਤੇ ਸਿਖਲਾਈ ’ਚ ਤਬਦੀਲੀਆਂ ਸਮੇਂ ਦੀ ਜਰੂਰਤ ਹੈ।ਇਹ ਪ੍ਰਗਟਾਵਾ ਅੱਜ ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕਾਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਸ ਫਰੀਦਕੋਟ ਦੇ ਉਪ ਕੁਲਪਤੀ ਡਾ. ਰਾਜੀਵ ਸੂਦ ਨੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਦੀ ਮੌਜ਼ੂਦਗੀ ’ਚ ਕੀਤਾ।ਉਨ੍ਹਾਂ ਕਾਲਜ ਦੀ ਸਾਲਾਨਾ ਕਾਨਵੋਕੇਸ਼ਨ ਮੌਕੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਪਣੇ ਪਵਿੱਤਰ ਪੇਸ਼ੇ ਨੂੰ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ।
ਇਸ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਅਤੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ।ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਸਵਾਗਤੀ ਭਾਸ਼ਣ ਦਿੰਦਿਆਂ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਅਧਿਆਤਮਿਕ ਮਾਰਗ ਅਪਨਾਉਣ ’ਤੇ ਜ਼ੋਰ ਦਿੱਤਾ।
ਛੀਨਾ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਮਾਗਮ ਅੰਤਰਰਾਸ਼ਟਰੀ ਨਰਸ ਦਿਵਸ ਦੇ ਅਕਾਦਮਿਕ ਸਮਾਗਮ ਦਾ ਹਿੱਸਾ ਸੀ, ਜਿਸ ਨੂੰ ਪੂਰੇ ਹਫ਼ਤੇ ਵੱਖ-ਵੱਖ ਮੁਕਾਬਲਿਆਂ ਦੇ ਰੂਪ ’ਚ ਮਨਾਇਆ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਾਪਤ ਕਰਨ ਤੋਂ ਬਾਅਦ ਨਵੀਂ ਜ਼ਿੰਦਗੀ ’ਚ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਡਾ: ਸੂਦ ਨੇ ਇਹ ਵੀ ਕਿਹਾ ਕਿ ਸਹੀ ਸਿੱਖਿਆ ਅਤੇ ਉਸਾਰੂ ਜੀਵਨ ਢੰਗ ਅਪਨਾ ਕੇ ਬੁਲੰਦੀਆਂ ਹਾਸਲ ਕੀਤੀਆਂ ਜਾਂਦੀਆਂ ਹਨ।ਡਾ. ਸੂਦ, ਛੀਨਾ ਤੇ ਡਾ. ਅਮਨਪ੍ਰੀਤ ਕੌਰ ਨੇ ਬੀ.ਐਸ.ਸੀ ਅਤੇ ਐਮ.ਐਸ. ਸੀ ਨਰਸਿੰਗ ਦੇ ਗ੍ਰੈਜੂਏਟਾਂ ਨੂੰ ਡਿਗਰੀਆਂ ਵੰਡੀਆਂ ਗਈਆਂ।ਪ੍ਰੀਖਿਆਵਾਂ ਅਤੇ ਵੱਖ-ਵੱਖ ਮੁਕਾਬਲਿਆਂ ’ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਰਟੀਫ਼ਿਕੇਟ ਤਕਸੀਮ ਕਰਕੇ ਸਨਮਾਨਿਤ ਕੀਤਾ।ਕਾਲਜ ਵਾਈਸ ਪ੍ਰਿੰਸੀਪਲ ਡਾ. ਨੀਲਮ ਹੰਸ ਨੇ ਧੰਨਵਾਦ ਮਤਾ ਪੇਸ਼ ਕੀਤਾ।ਇਸ ਮੌਕੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

 

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …