ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ) – ਗੁਰਜੀਤ ਸਿੰਘ ਔਜਲਾ ਨੇ ਹਲਕਾ ਮਜੀਠਾ ਵਿਖੇ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਨੇ ਅੰਮ੍ਰਿਤਸਰ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ ਅਤੇ ਹੁਣ ਉਨ੍ਹਾਂ ਦੀ ਸੋਚ ਵਿੱਚ ਹਰ ਉਹ ਕੰਮ ਸ਼ਾਮਲ ਹੈ, ਜੋ ਪਹਿਲਾਂ ਨਹੀਂ ਹੋ ਸਕਿਆ।ਉਹ ਚਾਹੁੰਦੇ ਹਨ ਕਿ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇ ਅਤੇ ਇਥੋਂ ਸਬਜ਼ੀਆਂ ਅਤੇ ਫਲਾਂ ਦੀ ਸਪਲਾਈ ਹਵਾਈ ਮਾਰਗ ਰਾਹੀਂ ਵਿਦੇਸ਼ਾਂ ਨੂੰ ਕੀਤੀ ਜਾ ਸਕੇ।ਪੰਜਾਬ ਦੇ ਕਿਸਾਨਾਂ ਨੂੰ ਇਸ ਦਾ ਪੂਰਾ ਫਾਇਦਾ ਹੋਵੇਗਾ।ਉਨ੍ਹਾਂ ਕਿਹਾ ਕਿ ਹੁਣ ਤੱਕ ਹਵਾਈ ਅੱਡੇ ਦੀ ਮੁਰੰਮਤ `ਤੇ 150 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਇਹ ਵਿਕਾਸ ਹੋਰ ਵੀ ਜਾਰੀ ਰਹੇਗਾ।
ਮਜੀਠਾ ਵਿੱੱਚ ਕਾਂਗਰਸ ਪਾਰਟੀ ਦੇ ਚੋਣ ਦਫ਼ਤਰ ਦਾ ਅੱਜ ਉਦਘਾਟਨ ਕੀਤਾ ਗਿਆ।ਇਸ ਤੋਂ ਬਾਅਦ ਮਜੀਠਾ ਦੇ ਪਿੰਡ ਸੋਹੀਆਂ ਕਲਾਂ ਵਿੱਚ ਬਲਾਕ ਪ੍ਰਧਾਨ ਨਵਤੇਜ ਪਾਲ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ।ਫਿਰ ਮਜੀਠਾ ਦੇ ਪਿੰਡ ਸਾਧਪੁਰ ਦੇ ਝਿਲਮਿਲ ਸਿੰਘ ਦੇ ਘਰ ਮੀਟਿੰਗ ਹੋਈ।ਭਗਵੰਤ ਪਾਲ ਸਿੰਘ ਸੱਚਰ, ਨਵਤੇਜ ਪਾਲ ਸਿੰਘ ਬਲਾਕ ਪ੍ਰਧਾਨ, ਪਰਮਜੀਤ ਸਿੰਘ ਪੰਮਾ, ਨਵਦੀਪ ਸਿੰਘ ਸੋਨਾ, ਜਗਦੀਪ ਸਿੰਘ ਗੋਗਾ ਮਜੀਠਾ ਸਰਪੰਚ ਗੁਰਜੰਟ ਸਿੰਘ, ਸਰਬਜੀਤ ਸਿੰਘ ਸਾਬਾ, ਸਾਬਕਾ ਪੰਚਾਇਤ ਮੈਂਬਰ ਸਰਬਜੀਤ ਸਿੰਘ, ਬਲਜੀਤ ਸਿੰਘ ਵਿਰਕ, ਜੁਗਰਾਜ ਸਿੰਘ ਭੁੱਲਰ, ਪਰਗਟ ਸਿੰਘ, ਲਵਪ੍ਰੀਤ ਸਿੰਘ, ਸਾਬਕਾ ਚੇਅਰਮੈਨ ਮੋਹਨ ਸਿੰਘ ਨਿਬਰਵਿੰਡ, ਸਰਪੰਚ ਜਗੀਰ ਸਿੰਘ, ਸਰਪੰਚ ਪਲਵਿੰਦਰ ਸਿੰਘ, ਚੇਅਰਮੈਨ ਤਜਿੰਦਰ ਸਿੰਘ, ਜਗਦੀਪ ਸਿੰਘ ਗੋਗਾ ਮਜੀਠਾ, ਦਲਜੀਤ ਸਿੰਘ ਭੋਏ, ਜਗਤਾਰ ਸਿੰਘ ਤਰਫਾਨ, ਸਤਨਾਮ ਸਿੰਘ ਕਾਜੀਕੋਟ ਅਤੇ ਹੋਰ ਵਰਕਰ ਉਨ੍ਹਾਂ ਨਾਲ ਹਾਜ਼ਰ ਸਨ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …