Monday, September 21, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣਾਂ ਦੀ ਟੈਕ-ਮਹਿੰਦਰਾ ਵਲੋਂ ਚੋਣ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਭਾਰਤ ਦੀ ਪ੍ਰਮੁੱਖ ਬਹੁ-ਰਾਸ਼ਟਰੀ ਸੂਚਨਾ ਤਕਨਾਲੋਜੀ ਸੇਵਾਵਾਂ ਅਤੇ ਸਲਾਹਕਾਰ ਕੰਪਨੀ ਟੈੱਕ-ਮਹਿੰਦਰਾ ਵਿੱਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਵਰਚੁਅਲ ਪਲੇਸਮੈਂਟ ਡਰਾਈਵ ਵਿੱਚ ਭਰਤੀ ਪੈਨਲ ਦੁਆਰਾ 14 ਵਿਦਿਆਰਥਣਾਂ ਦੀ ਚੋਣ ਕੀਤੀ ਗਈ।ਚੋਣ ਪ੍ਰਕਿਰਿਆ ਦੌਰਾਨ ਪੂਰਵ-ਪਲੇਸਮੈਂਟ ਵਾਰਤਾਲਾਪ, ਐਚ.ਆਰ ਮੁਲਾਂਕਣ, ਸੰਚਾਲਨ ਅਤੇ ਕਲਾਇੰਟ ਰਾਊਂਡ ਸ਼ਾਮਿਲ ਸਨ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਉਹਨਾਂ ਦੀ ਮਹੱਤਵਪੂਰਨ ਉਪਲਬਧੀ `ਤੇ ਵਧਾਈ ਦਿੱਤੀ।ਪ੍ਰਿੰਸੀਪਲ ਨੇ ਪਲੇਸਮੈਂਟ ਦੇ ਡੀਨ ਮਨੋਜ ਪੁਰੀ ਅਤੇ ਉਨ੍ਹਾਂ ਦੀ ਪੂਰੀ ਟੀਮ ਦੁਆਰਾ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।

 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …