Monday, September 21, 2026

ਰੈਡ ਕ੍ਰਾਸ ਦਿਵਸ ‘ਤੇ ਸਕੂਲੀ ਬੱਚਿਆਂ ਵਲੋਂ ਕੱਢਿਆ ਗਿਆ ਜਾਗਰੂਕਤਾ ਮਾਰਚ

ਭੀਖੀ, 9 ਮਈ (ਕਮਲ ਜ਼ਿੰਦਲ) – ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਭੀਖੀ ਦੇ ਬੱਚਿਆਂ ਵਲੋਂ ਰੈਡ ਕਰਾਸ ਦਿਵਸ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਮਾਰਚ ਕੱਢਿਆ ਗਿਆ।ਸਕੂਲ ਚੇਅਰਮੈਨ ਸੁਰੇਸ਼ ਕੁਮਾਰ ਸਿੰਗਲਾ ਅਤੇ ਦੀਪਿਕਾ ਮੈਡਮ ਨੇ ਬੱਚਿਆਂ ਨੂੰ ਰੈਡ ਕਰਾਸ ਦੇ ਬਾਰੇ ਜਾਣਕਾਰੀ ਦਿੰਦਿਆਂ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਬੱਚੇ ਸਕੂਲ ਪ੍ਰਿੰਸੀਪਲ ਗੁਰਪ੍ਰਤਾਪ ਸਿੰਘ ਸੋਢੀ ਦੀ ਅਗਵਾਈ ਵਿੱਚ ਮਾਰਚ ਪਾਰਟਸ ਕਰਦੇ ਹੋਏ ਸਿਵਲ ਹਸਪਤਾਲ ਭੀਖੀ ਵਿਖੇ ਪੁੱਜਾ।ਜਿਥੇ ਉਹਨਾਂ ਨੇ ਮਰੀਜ਼ਾਂ ਨੂੰ ਰਿਫਰੈਸ਼ਮੈਂਟ ਭੇਟ ਕੀਤੀ।ਮੈਡੀਕਲ ਅਫਸਰ ਨਿਰਮਲ ਕੁਮਾਰ ਵਲੋਂ ਬੱਚਿਆਂ ਨੂੰ ਰੈਡ ਕ੍ਰਾਸ ਦੇ ਬਾਰੇ ਪੂਰਨ ਜਾਣਕਾਰੀ ਦਿੱਤੀ ਅਤੇ ਬੱਚਿਆਂ ਦੇ ਬਿਮਾਰੀਆਂ ਸਬੰਧੀ ਖੂਨਦਾਨ ਕਰਨ ਬਾਰੇ ਸਵਾਲਾਂ ਦੇ ਜਵਾਬ ਦਿੱਤੇ।ਇਸ ਮਾਰਚ ਦੌਰਾਨ ਬੱਚਿਆਂ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਕੀਤੀ ਗਈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …