Saturday, August 8, 2026

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ’ਤੇ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ।
ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।ਛੀਨਾ ਨੇ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਕਾਰਜ਼ ਕਰਨ ਲਈ ਪ੍ਰੇਰਿਤ ਕੀਤਾ।ਉਕਤ ਧਾਰਮਿਕ ਸਮਾਗਮ ਮੌਕੇ ਛੀਨਾ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸਿਰੋਪਾਓ ਭੇਂਟ ਕੀਤੇ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਰਮਿੰਦਰ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪਿ੍ਰੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ.ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਅੰਡਰ ਸੈਕਟਰੀ ਡੀ.ਐਸ ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …