Wednesday, June 10, 2026

ਡਾ. ਓਬਰਾਏ ਦੇ ਯਤਨਾਂ ਸਦਕਾ ਤਰਨ ਤਾਰਨ ਜਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਤਰਨ ਤਾਰਨ ਜਿਲ੍ਹੇ ਦੇ ਪਿੰਡ ਨਾਰਲਾ ਨਾਲ ਸਬੰਧਿਤ 35 ਸਾਲਾ ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਇੱਕ ਮਸੂਮ ਬੱਚੇ ਦਾ ਪਿਤਾ ਗੁਰਜੰਟ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਅਜੇ ਬੀਤੀ 21 ਮਾਰਚ ਨੂੰ ਹੀ ਦੁਬਈ ਆਇਆ ਸੀ ਕਿ ਕੇਵਲ 10 ਦਿਨ ਬਾਅਦ ਹੀ 31 ਮਾਰਚ ਨੂੰ ਅਣਕਿਆਸੇ ਹਲਾਤਾਂ `ਚ ਉਸ ਦੀ ਮੌਤ ਹੋ ਗਈ।ਡਾ. ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਜਦ ਮ੍ਰਿਤਕ ਦੇ ਵਾਰਸਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਟੀਮ ਰਾਹੀਂ ਮਿਲ ਕੇ ਆਪਣੇ ਨਾਲ ਹੋਈ ਇਸ ਅਣਹੋਣੀ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਭਾਰਤ ਤੋਂ ਗੁਰਜੰਟ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੂੰ ਦੁਬਈ ਬੁਲਾ ਕੇ ਉਸ ਦੇ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ `ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਜੰਟ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।ਉਨ੍ਹਾਂ ਦੱਸਿਆ ਕਿ ਗੁਰਜੰਟ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਏ ਖਰਚ ਦੀ ਜੰਿਮੇਵਾਰੀ ਉਸ ਦੇ ਇੱਕ ਰਿਸ਼ਤੇਦਾਰ ਨੇ ਨਿਭਾਈ ਹੈ।ਡਾ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਗੁਰਜੰਟ ਸਿੰਘ ਦੀ ਵਿਧਵਾ ਨੂੰ 1500 ਰੁਪਏ, ਜਦੋਂਕਿ ਅੰਗਹੀਣ ਪਿਤਾ ਨੂੰ 1000 ਰੁਪਏ, ਕੁੱਲ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ।
ਗੁਰਜੰਟ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਬਜ਼ੁਰਗ ਤੇ ਅੰਗਹੀਣ ਪਿਤਾ ਕਾਬਲ ਸਿੰਘ ਤੇ ਮਾਤਾ ਕਸ਼ਮੀਰ ਕੌਰ ਨੇ ਰੋਂਦਿਆਂ ਹੋਇਆਂ ਦੱਸਿਆ ਕਿ ਗੁਰਜੰਟ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਆਪਣੇ ਹਿੱਸੇ ਦੀ ਜਮੀਨ ਵੇਚ ਕੇ ਦੁਬਈ ਰਾਹੀਂ ਕਿਸੇ ਹੋਰ ਦੇਸ਼ `ਚ ਜਾਣ ਦੀ ਕੋਸ਼ਿਸ਼ ਵਿੱਚ ਸੀ ਕਿ ਅਚਾਨਕ ਉਨ੍ਹਾਂ ਨੂੰ ਕਿਸੇ ਦੂਰ ਦੇ ਰਿਸ਼ਤੇਦਾਰ ਦਾ ਫ਼ੋਨ ਆਇਆ ਕਿ ਗੁਰਜੰਟ ਦੀ ਉਸਦੀ ਦੁਬਈ ਵਿਚਲੀ ਰਿਹਾਇਸ਼ ਵਾਲੀ ਬਿਲਡਿੰਗ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ।ਉਨ੍ਹਾਂ ਭਰੇ ਗੱਚ ਨਾਲ ਦੱਸਿਆ ਕਿ ਗੁਰਜੰਟ ਆਪਣੇ ਪਿੱਛੇ ਗਰਭਵਤੀ ਪਤਨੀ ਤੋਂ ਇਲਾਵਾ ਇੱਕ ਮਾਸੂਮ ਬੱਚਾ ਛੱਡ ਗਿਆ ਹੈ।
ਪੀਡਤ ਪਰਿਵਾਰ ਨਾਲ ਹਵਾਈ ਅੱਡੇ `ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਲ੍ਹਿਾ ਪ੍ਰਧਾਨ ਸਸ਼ਿਪਾਲ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਖਜ਼ਾਨਚੀ ਨਵਜੀਤ ਘਈ, ਮੈਂਬਰ ਜਗਦੇਵ ਸਿੰਘ ਛੀਨਾ ਤੇ ਮੰਗਦੇਵ ਸਿੰਘ ਛੀਨਾ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 355 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਗੁਰਜੰਟ ਦੇ ਮਾਤਾ-ਪਿਤਾ ਤੋਂ ਇਲਾਵਾ ਚਾਚਾ ਗੁਰਦੇਵ ਸਿੰਘ ਸ਼ੂਹਰਾ, ਹਰਜੀਤ ਸਿੰਘ ਸੰਧੂ, ਭਰਾ ਸ਼ਮਸ਼ੇਰ ਸਿੰਘ ਤੋਂ ਇਲਾਵਾ ਹੋਰਨਾਂ ਰਿਸ਼ਤੇਦਾਰਾਂ ਨੇ ਡਾ. ਐਸ ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰਕ ਨੂੰ ਗੁਰਜੰਟ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

Check Also

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …