Sunday, September 8, 2024

ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਚੋਣ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੱਜ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਚੋਣ ਚੇਤਨਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਦੌਰਾਨ ਬੱਚਿਆਂ ਵਲੋਂ ਮਹਿੰਦੀ, ਰੰਗੋਲੀ ਬਣਾ ਕੇ ਅਤੇ ਗਿੱਧਾ ਪਾ ਕੇ ਲੋਕਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਦੱਸਿਆ ਗਿਆ।ਸੈਮੀਨਾਰ ਵਿੱਚ 2023 ਬੈਚ ਦੇ ਆਈ.ਈ.ਐਸ ਅਧਿਕਾਰੀ ਸ਼੍ਰੀਮਤੀ ਸੋਨਮ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।ਉਹਨਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਚੋਣ ਸਾਖ਼ਰਤਾ ਕਲੱਬਾਂ ਵਲੋਂ ਕਰਵਾਏ ਗਏ ਇਹਨਾਂ ਮੁਕਾਬਲਿਆਂ ਦਾ ਮਕਸਦ ਵਿਦਿਆਰਥੀਆਂ ਰਾਹੀਂ ਵੋਟ ਸੁਨੇਹਾ ਸਮਾਜ ਦੇ ਹਰੇਕ ਵਰਗ ਤੱਕ ਪਹੁੰਚਾਉਣਾ ਹੈ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹਾਇਤਾ ਲਈ ਵੋਟਰ ਹੈਲਪਲਾਈਨ ਟੋਲ ਫ਼੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ।
ਸੈਮੀਨਾਰ ਵਿੱਚ ਬੱਚਿਆਂ ਲਈ ਇੱਕ ਕੁਇਜ਼ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੂੰ ਚੋਣਾਂ ਬਾਰੇ ਸਵਾਲ ਪੁੱਛੇ ਗਏ।ਸਕੂਲ ਦੀਆਂ ਵਿਦਿਆਰਥਣਾਂ ਵਲੋਂ ਵੋਟਰ ਜਾਗੂਕਤਾ ਅਧਾਰਿਤ ਗਿੱਧੇ ਦੀ ਵੀ ਪੇਸ਼ਕਾਰੀ ਕੀਤੀ ਗਈ।ਸਕੂਲ਼ ਵਿੱਚ ਵੋਟਰ ਜਾਗਰੂਕਤਾ ਨਾਲ ਸਬੰਧਤ ਕਰਵਾਏ ਗਏ ਮੁਕਾਬਲਿਆਂ ਵਿੱਚ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।ਇਸ ਮੌਕੇ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਮਧੂਪੁਸ਼ਪ, ਸਕੂਲ ਦੇ ਵਾਈਸ ਪ੍ਰਿੰਸੀਪਲ ਨੀਨਾ, ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਰਾਜਕੁਮਾਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …