ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਪਿੱਛਲੇ 7 ਸਾਲਾਂ ਤੋਂ ਨੁਮਾਇੰਦਗੀ ਕਰਦਿਆਂ ਮੈਂ ਅੰਮ੍ਰਿਤਸਰ ਨੂੰ ਸਿਹਤ, ਸਿੱਖਿਆ, ਬੁਨਿਆਦੀ ਢਾਂਚੇ, ਸੜਕਾਂ, ਹਾਈਵੇਅ, ਰੁਜ਼ਗਾਰ, ਵਪਾਰ ਅਤੇ ਸੈਰ-ਸਪਾਟੇ ਦੇ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕੀਤਾ ਹੈ, ਜਿਸ ਸਦਕਾ ਅੰਮ੍ਰਿਤਸਰ ਨੇ ਨਵੀਂ ਰਾਹ ਫੜੀ ਹੈ।ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੇ ਅਟਾਰੀ ਦੇ ਪਿੰਡ ਮਹਿਣਾ ਕੁਹਾੜਾ ਦੇ ਹਰਵਿੰਦਰ ਸਿੰਘ ਹੀਰਾਦੇ ਘਰ ਮੀਟਿੰਗ ਦੌਰਾਨ ਕਹੀ।ਇਸ ਦੌਰਾਨ 14 ਪਰਿਵਾਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋ ਗਏ।ਪਿੰਡ ਮਹਿਣਾ ਕੁਹਾਣਾ ਦੇ ਹਰਵਿੰਦਰ ਸਿੰਘ ਹੀਰਾ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਚੋਣ ਰੈਲੀਆਂ ਦੌਰਾਨ ਔਜਲਾ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਅੰਮ੍ਰਿਤਸਰ ਸ਼ਹਿਰ ਦੀ ਕਾਇਆ ਕਲਪ ਕਰਨ ਲਈ ਬਹੁਤ ਉਪਰਾਲੇ ਕੀਤੇ ਹਨ, ਪਰ ਉਹ ਸਮਝਦੇ ਹਨ ਕਿ ਅੰਮ੍ਰਿਤਸਰ ਨੂੰ ਅਜੇ ਹੋਰ ਕਈ ਖੇਤਰਾਂ ਵਿੱਚ ਅੱਗੇ ਲਿਜਾਣਾ ਹੈ।ਇਸ ਦੇ ਲਈ ਉਹਨਾਂ ਨੂੰ ਲੋਕਾਂ ਦੇ ਸਹਿਯੋਗ ਅਤੇ ਸਾਥ ਦੀ ਲੋੜ ਹੈ।
ਇਸ ਮੌਕੇ ਸਾਬਕਾ ਸਰਪੰਚ ਕਰਮ ਸਿੰਘ, ਸਰਪੰਚ ਸੰਤੋਖ ਸਿੰਘ ਜੇਠੂਵਾਲ, ਸਾਬਕਾ ਸਰਪੰਚ ਸਤਨਾਮ ਸਿੰਘ, ਨੰਬਰਦਾਰ ਰਸ਼ਪਾਲ ਸਿੰਘ, ਮੈਂਬਰ ਪੰਚਾਇਤ ਰਮੇਸ਼ ਕੁਮਾਰ, ਮੈਂਬਰ ਪੰਚਾਇਤ ਲਾਭ ਸਿੰਘ, ਹਰਭਜਨ ਸਿੰਘ, ਸਵਿੰਦਰ ਸਿੰਘ ਅਤੇ ਹੋਰ ਵਰਕਰ ਹਾਜ਼ਰ ਸਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …