Monday, September 21, 2026

ਭਲਾਈ ਕੇਂਦਰ ਦੇ ਮੁਲਾਜ਼ਮਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅੁਆਈ ਹੇਠ ਅੰਮਿਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਬੀਬੀ ਕੌਲਾਂ ਜੀ ਭਲਾਈ ਕੇੰਦਰ ਤਰਨ ਤਾਰਨ ਰੋਡ ਦੇ ਮੁਲਾਜ਼ਮਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ।
ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਮੋਨਿਕਾ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਹਿੱਸੇੇਦਾਰੀ ਨੂੰ ਯਕੀਨੀ ਬਣਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਹੈ।ਆਮ ਲੋਕ ਸਾਡੇ ਸਮਾਜ ਦਾ ਵੱਡਮੁਲਾ ਸਰਮਾਇਆ ਹਨ ਅਤੇ ਉਹਨਾਂ ਦਾ ਵੋਟਾਂ ਵਿੱਚ ਭਾਗ ਲੈਣਾ ਸਮਾਜ ਨੂੰ ਲੋਕਤਾਂਤਰਿਕ ਰਵਾਇਤਾਂ ਨੂੰ ਕਾਇਮ ਰੱਖਣ ਦਾ ਸਪੱਸ਼ਟ ਸੰਦੇਸ਼ ਹੈ।ਉਹਨਾਂ ਸਾਰੇ ਮੁਲਾਜ਼ਮਾਂ ਨੂੰ 1 ਜੂਨ ਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ।ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਪ੍ਰਦੀਪ ਕਾਲੀਆ, ਸੁਖਦੇਵ ਸਿੰਘ, ਹਰਮਨ ਬੱਗਾ, ਮਨਪ੍ਰੀਤ ਅਤੇ ਕਮਲ ਕੁਮਾਰ ਵੀ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …